
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਦੀ ਰਿਹਾਇਸ਼ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ...
ਦਿੜ੍ਹਬਾ ਮੰਡੀ (ਗੁਰਜੀਤ ਸਿੰਘ ਧੌਸੀ, ਮਹਿੰਦਰ ਸਿੰਘ ਚਹਿਲ) : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਦੀ ਰਿਹਾਇਸ਼ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਣ ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਨੂੰ ਦਿਤਾ
ਉਨਾਂ ਕਿਸੇ ਹੋਰ ਨੂੰ ਨਹੀਂ ਦਿਤਾ ਪਰ ਇਨ੍ਹਾਂ ਪਿਉ-ਪੁੱਤਰ ਨੇ ਪਾਰਟੀ ਦੇ ਔਖੇ ਸਮੇਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਾਂਗਰਸ ਨਾਲ ਸਾਂਝ ਪਾ ਕੇ ਪਾਰਟੀ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ ਪਰ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਤੇ ਹੋਰ ਕਮੇਟੀ ਨੇ ਫ਼ੈਸਲਾ ਕਰ ਕੇ ਇਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਕੇ ਬਾਹਰ ਦਾ ਰਸਤਾ ਵਿਖਾ ਦਿਤਾ ਹੈ।
ਇਨ੍ਹਾਂ ਨੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਵਿਚ ਯੋਗ ਆਗੂਆਂ ਅਤੇ ਮੰਤਰੀਆਂ ਨੂੰ ਖੁੱਡੇ ਲਾ ਕੇ ਰਖਿਆ, ਜਿਸ ਦੀ ਮਿਸਾਲ ਬਲਦੇਵ ਸਿੰਘ ਮਾਨ ਤੋਂ ਮਿਲਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਸਮੇਂ ਪੰਜਾਬ ਵਿਚੋਂ ਸੰਗਰੂਰ ਜ਼ਿਲ੍ਹੇ ਦੀਆਂ ਦੱਸ ਦੀਆਂ ਦੱਸ ਸੀਟਾਂ 'ਤੇ ਅਕਾਲੀ ਦਲ ਜਿੱਤ ਪ੍ਰਾਪਤ ਕਰਦਾ ਸੀ,
ਪਰ ਅੱਜ ਅਕਾਲੀ ਦਲ ਇਨ੍ਹਾਂ ਪਿਉ-ਪੁੱਤਰ ਦੀ ਬਦੌਲਤ ਇਕ ਸੀਟ 'ਤੇ ਹੀ ਕਾਬਜ਼ ਰਹਿ ਗਿਆ ਪਰ ਅੱਜ ਸਭ ਸੱਚ ਪਾਰਟੀ ਦੇ ਸਾਹਮਣੇ ਆਇਆ ਗਿਆ। ਇਸ ਮੌਕੇ ਢੀਂਡਸਾ ਪਰਵਾਰ ਨੂੰ ਛੱਡ ਕੇ ਵੱਖ-ਵੱਖ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਉ ਦੇ ਕੇ ਸਨਮਾਨਤ ਕੀਤਾ।