
ਕੈਪਟਨ ਵਲੋਂ ਸੇਵਾ ਕੇਂਦਰਾਂ 'ਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਰਚੁਅਲ ਤੌਰ 'ਤੇ ਸ਼ੁਰੂਆਤ
ਚੰਡੀਗੜ੍ਹ, 9 ਫ਼ਰਵਰੀ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੇਵਾ ਕੇਂਦਰਾਂ ਵਿਚ 56 ਹੋਰ ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਚਰੂਅਲ ਤੌਰ 'ਤੇ ਸ਼ੁਰੂਆਤ ਕੀਤੀ | ਨਵੇਂ ਡਿਜੀਟਲ ਯੁੱਗ ਵਿਚ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਕੰਮ ਕਰਨ ਦੇ ਢੰਗ ਵਿਚ ਆਏ ਬਦਲਾਅ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਵਿਚ ਹੋਰ ਵੱਧ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁਲ ਗਿਣਤੀ 500 ਤਕ ਪਹੁੰਚ ਜਾਵੇਗੀ | ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਅਤੇ ਰੋਜ਼ਾਨਾ 60,000 ਲੋਕ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿਚ ਆਉਂਦੇ ਹਨ |
imageimage