
ਸਾਬਕਾ ਆਈ.ਏ.ਐਸ., ਆਈ.ਪੀ.ਐਸ ਤੇ ਫ਼ੌਜੀ ਅਫ਼ਸਰ ਕਿਸਾਨਾਂ ਦੀ ਹਮਾਇਤ ਵਿਚ ਆਏ
ਚੰਡੀਗੜ੍ਹ, 9 ਫ਼ਰਵਰੀ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਸਾਬਕਾ ਆਈ.ਏ.ਐਸ., ਆਈ.ਪੀ.ਐਸ ਅਤੇ ਫ਼ੌਜੀ ਅਫ਼ਸਰਾਂ ਨੇ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੇ ਅੰਦੋਲਨ ਦੀ ਖੁਲ੍ਹ ਕੇ ਹਮਾਇਤ ਕਰ ਦਿਤੀ ਹੈ | ਇਥੇ ਕਿਸਾਨ ਭਵਨ ਵਿਚ ਸਾਬਕਾ ਅਫ਼ਸਰਾਂ ਦੀ ਹੋਈ ਇਕ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਸ਼ਾਮਲ ਹੋਏ ਤੇ ਉਨ੍ਹਾਂ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਲੋਕ ਅੰਦੋਲਨ ਦਾ ਰੂਪ ਲੈ ਚੁੱਕਾ ਹੈ | ਉਨ੍ਹਾਂ ਹਰ ਵਰਗ ਵਲੋਂ ਮਿਲ ਰਹੇ ਹੁੰਗਾਰੇ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਪੰਜਾਬ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਸ.ਐਸ. ਬੋਪਾਰਾਏ, ਰਮੇਸ਼ ਇੰਦਰ ਸਿੰਘ ਤੇ ਐਸ.ਆਰ. ਲੱਧੜ ਵੀ ਮੌਜੂਦ ਸਨ | ਸਾਬਕਾ ਅਧਿਕਾਰੀਆਂ ਨੇ ਰਾਜ ਸਭਾ ਵਿਚ ਅਪਣੇ ਭਾਸ਼ਣ ਦੌਰਾਨ ਅੰਦੋਲਨਕਾਰੀਆਂ ਨੂੰ ਅੰਦੋਲਨਜੀਵੀ ਕਹਿਣ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਮੂੰਹੋਂ ਅਜਿਹੀ ਭਾਸ਼ਾ ਸ਼ੋਭਾ ਨਹੀਂ ਦਿੰਦੀ |
ਕਿਸਾਨਾਂ 'ਤੇ ਦਰਜ ਕੇਸਾਂ ਦੇ ਮਾਮਲਿਆਂ ਵਿਚ ਕਾਨੂੰਨੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ | ਕਿਸਾਨੀ ਮੰਗਾਂ ਲਈ ਛੇਤੀ ਰਾਸ਼ਟਰਪਤੀ ਨੂੰ ਵੀ ਮੈਮੋਰੰਡਮ ਭੇਜਿਆ ਜਾਵੇਗਾ |
image