
ਅਦਾਲਤ ਵਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਰੰਟ ਹੋਏ ਜਾਰੀ
ਫ਼ਰੀਦਕੋਟ, 9 ਫ਼ਰਵਰੀ (ਗੁਰਿੰਦਰ ਸਿੰਘ): ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਸਾਬਕਾ ਡੀਜਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਿਰੁਧ ਚਲਾਨ ਪੇਸ਼ ਹੋਣ ਤੋਂ ਬਾਅਦ ਸੰਮਨ ਤੇ ਦੋਵਾਂ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲਣ 'ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤੀ ਵਰੰਟ ਜਾਰੀ ਕਰਨ ਦਾ ਹੁਕਮ ਕੀਤਾ ਹੈ ਜਦੋਂਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਹੁਕਮ ਅਦਾਲਤ 'ਚ ਪੇਸ਼ ਕਰਨ ਕਰ ਕੇ ਅਜੇ ਉਨਾਂ ਵਿਰੁਧ ਅੱਗੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ |
ਜਾਣਕਾਰੀ ਅਨੁਸਾਰ ਐਸਆਈਟੀ ਵਲੋਂ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਵਿਰੁਧ ਬਹਿਬਲ ਗੋਲੀਕਾਂਡ ਵਿਚ 15 ਜਨਵਰੀ ਨੂੰ ਅਦਾਲਤ ਵਿਚ ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਨੇ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਅੱਜ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿਤੇ ਸਨ ਪਰ ਸੈਣੀ ਅਤੇ ਉਮਰਾਨੰਗਲ ਸੰਮਨਾ ਬਾਰੇ ਸੂਚਨਾ ਮਿਲਣ ਦੇ ਬਾਵਜੂਦ ਅੱਜ ਅਦਾਲਤ ਵਿਚ ਪੇਸ਼ ਨਹੀ ਹੋਏ, ਜਿਸ 'ਤੇ ਹੁਣ ਅਗਲੀ ਤਾਰੀਕ 1 ਮਾਰਚ ਲਈ ਸੁਮੇਧ ਸੈਣੀ ਦੇ ਜ਼ਮਾਨਤੀ ਵਰੰਟ ਜਾਰੀ ਕਰ ਦਿਤੇ ਹਨ ਪਰ ਇਨ੍ਹਾਂ ਦੋਨਾਂ ਨੇ ਅਪਣੀ ਗਿ੍ਫ਼ਤਾਰੀ ਤੋਂ ਬਚਣ ਲਈ ਅਗਾਉਂ ਜ਼ਮਾਨਤ ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਵਿਚ ਲਾਈ ਹੋਈ ਹੈ ਜਦਕਿ ਅਦਾਲਤ ਨੇ ਇਨ੍ਹਾਂ ਦੋਨਾਂ ਦੀ ਗਿ੍ਫ਼ਤਾਰੀ 'ਤੇ ਰੋੋਕ ਨਹੀ ਲਾਈ |
ਸੁੁੁੁਮੇਧ ਸੈਣੀ ਅਤੇ ਉਮਰਾਨੰਗਲ ਨੇ ਅਪਣੇ ਵਿਰੁਧ ਪੇਸ਼ ਹੋਏ ਚਲਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੁਨੌਤੀ ਦੇ ਕੇ ਇਸ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਖ਼ੁਦ ਨੂੰ ਬੇਕਸੂਰ ਦਸਦਿਆਂ ਉਨ੍ਹਾਂ ਵਿਰੁਧ ਪੇਸ਼ ਹੋਏ ਚਲਾਨ ਨੂੰ ਵੀ ਗ਼ੈਰ ਕਾਨੂੰਨੀ ਅਤੇ ਗ਼ੈਰ ਸੰਵਿਧਾਨਿਕ ਦਸਿਆ ਹੈ | ਹਾਲਾਂਕਿ ਜਾਂਚ ਟੀਮ ਨੇ ਚਲਾਨ 'ਚ ਦਾਅਵਾ ਕੀਤਾ ਹੈ ਕਿ ਸੁਮੇਧ imageਸੈਣੀ ਅਤੇ ਪਰਮਰਾਜ ਉਮਰਾਨੰਗਲ ਨੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸਾਜਿਸ਼ ਰਚੀ ਸੀ |