
ਸਰਕਾਰੀ ਸਮਾਰਟ ਸਕੂਲ ਛਾਜਲੀ ’ਚ ਵਿਦਿਅਕ ਮੁਕਾਬਲੇ ਕਰਵਾਏ
ਸੁਨਾਮ ਊਧਮ ਸਿੰਘ ਵਾਲਾ, 9 ਫ਼ਰਵਰੀ (ਦਰਸ਼ਨ ਸਿੰਘ ਚੌਹਾਨ) ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਨਿਗਰਾਨੀ ਹੇਠ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ ਹਾਊਸ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੈਡਮ ਹਰਦੀਪ ਕੌਰ ਅਤੇ ਮੈਡਮ ਸੀਮਾ ਰਾਣੀ ਦੀ ਦੇਖਰੇਖ ਵਿੱਚ ਭਾਸ਼ਣ ਪ੍ਰਤੀ ਯੋਗਤਾ, ਪੇਂਟਿੰਗ ਮੁਕਾਬਲੇ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਭਾਸ਼ਣ ਮੁਕਾਬਲੇ ਵਿੱਚ ਨਵਦੀਪ ਕੌਰ ਪਹਿਲੇ, ਜ਼ਸ਼ਨਪ੍ਰੀਤ ਕੌਰ ਦੂਜ਼ੇ ਅਤੇ ਵੀਰਪਾਲ ਕੌਰ ਤੀਜ਼ੇ ਸਥਾਨ ਤੇ ਆਈ ਹੈ। ਸੈਕੰਡਰੀ ਵਰਗ ਵਿੱਚ ਅਮਨਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ, ਦਮਨਪ੍ਰੀਤ ਕੌਰ ਨੌਵੀਂ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਮੁਖੀ ਡਾ. ਇਕਬਾਲ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਕਰਨ ਹਿੱਤ ਅਤੇ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਆਪਣਾ ਬਲੀਦਾਨ ਦੇ ਕੇ ਸਾਰੇ ਭਾਰਤ ਦੀ ਲਾਜ ਰੱਖੀ ਸੀ। ਅੱਜ ਦੇ ਹੁਕਮਰਾਨਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਿਆ ਅਤੇ ਪ੍ਰੇਰਣਾ ਲੈਣ ਦੀ ਲੋੜ ਹੈ।
ਫੋਟੋ ਐਸਉਸੀ 09-05