ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਕਰੇ ਸਰਕਾਰ: ਉਗਰਾਹਾਂ    
Published : Feb 10, 2021, 2:07 am IST
Updated : Feb 10, 2021, 2:07 am IST
SHARE ARTICLE
image
image

ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਕਰੇ ਸਰਕਾਰ: ਉਗਰਾਹਾਂ    

ਚੰਡੀਗੜ੍ਹ,9 ਫ਼ਰਵਰੀ (ਭੁੱਲਰ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਹਲੂਵਾਲੀਆ ਕਮੇਟੀ ਦੀਆਂ ਖੇਤੀ ਸੈਕਟਰ ਲਈ ਕੀਤੀਆਂ ਸਿਫ਼ਾਰਸ਼ਾਂ ਰੱਦ ਕਰਨ ਦੇ ਬਿਆਨ ਨੂੰ  ਕਿਸਾਨ ਸੰਘਰਸ਼ ਦੇ ਦਬਾਅ ਦਾ ਅਸਰ ਕਿਹਾ ਹੈ¢ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਾਂਗ  ਪੰਜਾਬ ਦੀ ਕੈਪਟਨ ਹਕੂਮਤ ਨੇ ਵੀ ਕੋਰੋਨਾ ਸੰਕਟ ਦਾ ਲਾਹਾ ਲੈ ਕੇ ਅਖÏਤੀ ਆਰਥਕ ਸੁਧਾਰਾਂ ਦੇ ਕਈ ਵੱਡੇ ਕਦਮ ਚੁੱਕਣ ਲਈ ਇਸ ਕਮੇਟੀ ਦਾ ਗਠਨ ਕੀਤਾ ਸੀ, ਜਿਸ ਵਿਰੁਧ ਜਥੇਬੰਦੀ ਵਲੋਂ ਜ਼ੋਰਦਾਰ ਵਿਰੋਧ ਪ੍ਰਗਟ ਕੀਤਾ ਗਿਆ ਸੀ¢ ਹੁਣ ਮੋਦੀ ਹਕੂਮਤ ਵਿਰੁਧ ਉਠੇ ਹੋਏ ਜ਼ੋਰਦਾਰ ਸੰਘਰਸ਼ ਦੇ ਦਬਾਅ ਹੇਠ ਕੈਪਟਨ ਹਕੂਮਤ ਨੂੰ  ਇਸ ਕਮੇਟੀ ਦੀਆਂ ਕਿਸਾਨ ਵਿਰੋਧੀ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਇਨਕਾਰ ਕਰਨਾ ਪਿਆ ਹੈ ਜੋ ਕਿਸਾਨ ਸੰਘਰਸ਼ ਦੀ ਜਿੱਤ ਹੈ¢ ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀਆਂ ਮਜ਼ਦੂਰਾਂ-ਮੁਲਾਜ਼ਮਾਂ ਤੇ ਹੋਰਨਾਂ ਵਰਗਾਂ ਲਈ ਕੀਤੀਆਂ ਸਿਫ਼ਾਰਸ਼ਾਂ ਵੀ ਲੋਕ ਵਿਰੋਧੀ ਹਨ ਤੇ ਇਸ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਨੂੰ  ਰੱਦ ਕੀਤਾ ਜਾਣਾ ਚਾਹੀਦਾ ਹੈ¢
 ਉਨ੍ਹਾਂ ਨਾਲ ਹੀ ਕਿਹਾ ਕਿ ਕੈਪਟਨ ਹਕੂਮਤ ਵਲੋਂ  ਏ.ਪੀ.ਐਮ.ਸੀ. ਐਕਟ ਵਿਚ ਕੀਤੀਆਂ ਸੋਧਾਂ ਨਾਲ ਸਰਕਾਰੀ ਮੰਡੀ ਢਾਂਚੇ ਨੂੰ  ਕਮਜ਼ੋਰ ਕਰਨ ਦੇ ਕਦਮ ਵੀ ਵਾਪਸ ਲਏ ਜਾਣੇ ਚਾਹੀਦੇ ਹਨ¢ 
ਇਹ ਸੋਧਾਂ ਘੋਰ ਕਿਸਾਨ ਵਿਰੋਧੀ ਹਨ ਤੇ ਸਰਕਾਰੀ ਮੰਡੀਆਂ ਵਿਚ ਪ੍ਰਾਈਵੇਟ ਵਪਾਰੀਆਂ ਹੱਥੋਂ ਕਿਸਾਨਾਂ ਦੀ ਲੁੱਟ ਦਾ ਰਾਹ ਖੋਲ੍ਹਦੀਆਂ ਹਨ¢ ਪੰਜਾਬ ਦੇ ਸਰਕਾਰੀ ਮੰਡੀ ਕਾਨੂੰਨ ਅੰਦਰ ਇਹ ਸੋਧਾਂ ਮੋਦੀ ਹਕੂਮਤ ਦੀਆਂ ਹਦਾਇਤਾਂ ਉਤੇ ਕੀਤੀਆਂ ਗਈਆਂ ਸਨ¢ ਇਹ ਸੋਧਾਂ ਵਾਪਸ ਨਾ ਲੈਣ ਦੀ ਸੂਰਤ ਵਿਚ ਕੈਪਟਨ ਹਕੂਮਤ ਨੂੰ  ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ¢ 


 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement