ਸਥਾਨਕ ਚੋਣਾਂ : ਮੋਗਾ ’ਚ ਅਕਾਲੀ ਤੇ ਕਾਂਗਰਸੀ ਵਰਕਰਾਂ ’ਚ ਝੜਪ-ਦੋ ਦੀ ਮੌਤ
Published : Feb 10, 2021, 1:44 pm IST
Updated : Feb 10, 2021, 1:45 pm IST
SHARE ARTICLE
 Akali and Congress worker
Akali and Congress worker

ਪੁਲਿਸ ਨੇ 9 ਵਿਅਕਤੀਆਂ ਖਿਲਾਫ ਮੁਕੱਦਮਾ ਕੀਤਾ ਦਰਜ

ਮੁਹਾਲੀ: ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ। ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮਿਊਂਸਪਲ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਵੋਟਿੰਗ ਤੋਂ ਪਹਿਲਾਂ ਚੋਣ ਪ੍ਰਚਾਰ ਪੂਰੇ ਜੋਰਾਂ-ਸ਼ੋਰਾਂ 'ਤੇ ਹੈ। ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰ ਆਪਸ ਵਿੱਚ ਟਕਰਾ ਗਏ। ਚੋਣ ਪ੍ਰਚਾਰ ਦੌਰਾਨ ਹਿੰਸਕ ਝੜਪਾਂ ਵਿੱਚ ਦੋ ਅਕਾਲੀ ਵਰਕਰਾਂ ਦੀ ਮੌਤ ਹੋ ਗਈ। ਜਦੋਂ ਕਿ ਇਕ ਹੋਰ ਵਰਕਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

Voter slip is not identy card to vote at polling stationVote

ਦਰਅਸਲ, 14 ਫਰਵਰੀ ਨੂੰ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੀ ਚੋਣ ਮੁਹਿੰਮ ਨੇ ਮੋਗਾ ਵਿਚ ਉਸ ਵੇਲੇ ਹਿੰਸਕ ਰੂਪ ਲੈ ਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਚੋਣ ਮੁਹਿੰਮ ਦੌਰਾਨ ਅਕਾਲੀ ਅਤੇ ਕਾਂਗਰਸ ਪਾਰਟੀ ਵਰਕਰਾਂ ਦਰਮਿਆਨ ਝੜਪ ਹੋ ਗਈ। ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰਬਰ 9 ਵਿਖੇ ਕਾਂਗਰਸ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਸਿੱਧੂ ਪਤਨੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਚੋਣ ਲੜ ਰਹੇ ਹਨ, ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕੁਲਵਿੰਦਰ ਕੌਰ ਪਤਨੀ ਗੁਰਤੇਜ ਸਿੰਘ ਲੜ ਰਹੇ ਹਨ।

 

deaddeath

ਬੀਤੀ ਦੇਰ ਰਾਤ ਜਦੋਂ ਕੁਲਵਿੰਦਰ ਕੌਰ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਸਿੱਧੂ ਦੇ ਪਤੀ ਨਰਿੰਦਰਪਾਲ ਸਿੰਘ ਸਿੱਧੂ ਆਪਣੇ ਸਮਰਥਕਾਂ ਨਾਲ ਉੱਥੇ ਆ ਗਏ ਅਤੇ ਉਨ੍ਹਾਂ ਦੀ ਆਪਸ  ਵਿਚ ਤਕਰਾਰ ਹੋ ਗਈ।

ਇਸ ਤਕਰਾਰ ਨੇ ਹਿੰਸਕ ਰੂਪ ਉਦੋਂ  ਲੈ ਲਿਆ ਜਦੋਂ ਦੋਵੇਂ ਪਾਰਟੀਆਂ ਵਿਚ ਧੱਕਾ ਮੁੱਕੀ ਹੋਣੀ ਸ਼ੁਰੂ ਹੋ ਗਈ। ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਸਿੱਧੂ  ਦੇ ਲੜਕੇ ਨੇ  ਦੋ ਵਿਅਕਤੀਆਂ ਉਪਰ ਗੱਡੀ ਚੜ੍ਹਾ ਦਿੱਤੀ। ਜਿਸ ਦੌਰਾਨ ਜਗਦੀਪ ਸਿੰਘ ਭੋਲਾ ਅਤੇ ਹਰਮੰਦਰ ਸਿੰਘ ਗਿੱਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ  ਮੌਕੇ ਤੇ ਹੀ ਮੌਤ ਹੋ ਗਈ।  

ਪੁਲਿਸ ਵੱਲੋਂ  9 ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ।  ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ, ਅਕਸ਼ਿਤ ਜੈਨ ਆਪਣੇ ਸਮਰਥਕਾਂ ਸਮੇਤ ਸਰਕਾਰੀ ਹਸਪਤਾਲ ਪਹੁੰਚੇ।

Location: India, Punjab

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement