
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਲਗਾਇਆ ਜੱਚਾ-ਬੱਚਾ ਜਾਂਚ ਕੈਂਪ
ਸੰਗਰੂਰ, 9 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ) ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸਾ-ਨਿਰਦੇਸਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸੰਗਰੂਰ, ਡਾ. ਬਲਜੀਤ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ ਸੰਗਰੂਰ ਵਿਖੇ ਗਰਭਵਤੀ ਔਰਤਾਂ ਲਈ ਮੁਫਤ ਜਾਂਚ ਕੈੰਪ ਲਗਾਇਆ ਗਿਆ ।ਕੈਂਪ ਵਿੱਚ ਡਾ. ਅਮਨਪ੍ਰੀਤ ਕੌਰ (ਐਮ ਡੀ ਗਾਇਨੀ) ਵੱਲੋਂ ਗਰਭਵਤੀ ਔਰਤਾਂ ਦਾ ਮੁਫ਼ਤ ਚੈੱਕਅਪ ਕਰ ਕੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ਤੇ ਹੀ ਕੀਤੇ ਗਏ। ਉਨਾਂ ਗਰਭਵਤੀ ਔਰਤਾਂ ਨੂੰ ਹਰੀਆਂ ਪੱਤੇਦਾਰ ਸਬਜੀਆਂ, ਮੌਸਮੀ ਫਲ, ਗੁੜ, ਚਣੇ, ਦੁੱਧ, ਦਹੀਂ, ਜੂਸ ਆਦਿ ਪੌਸ਼ਟਿਕ ਭੋਜਨ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ । ਉਨਾਂ ਗਰਭਵਤੀ ਔਰਤਾਂ ਨੂੰ ਸਮੇਂ-ਸਮੇਂ ਤੇ ਮਾਹਿਰ ਡਾਕਟਰ ਦੀ ਸਲਾਹ ਲੈਣ ਲਈ ਕਿਹਾ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਸਕੇ ਅਤੇ ਜਣੇਪੇ ਦੌਰਾਨ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਤੰਦਰੁਸਤ ਬੱਚਾ ਜਨਮ ਲੈ ਸਕੇ ।
ਇਸ ਤੋਂ ਇਲਾਵਾ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਜਮੀਨੀ ਪੱਧਰ ਤੱਕ ਇਹ ਕੈਂਪ ਹਰ ਮਹੀਨੇ ਦੀ 9 ਤਰੀਕ ਨੂੰ ਲਗਾਇਆ ਜਾਂਦਾ ਹੈ ਅਤੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਮਿਲਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਵਿਜੈ ਕੁਮਾਰ, ਅਮਰਜੀਤ ਕੌਰ (ਐਲ.ਐਚ.ਵੀ), ਸੁਖਵਿੰਦਰ ਕੌਰ (ਏ.ਐਨ.ਐਮ) ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਫੋਟੋ ਐਸਉਸੀ 09-02