
ਪੰਜਾਬ ਭਾਜਪਾ ਲਈ ਸਿਆਸੀ ਪਤਨ ਦਾ ਕਾਰਨ ਬਣੇਗਾ: ਕੈਪਟਨ ਅਮਰਿੰਦਰ ਸਿੰਘ
ਕਿਹਾ, ਭਾਜਪਾ ਨੂੰ ਸੂਬੇ ਵਿਚ ਸਥਾਨਕ ਚੋਣਾਂ ਲਈ ਨਹੀਂ ਮਿਲ
ਚੰਡੀਗੜ੍ਹ, 9 ਫ਼ਰਵਰੀ (ਸੱਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ 'ਚ 50 ਫ਼ੀ ਸਦੀ ਸੀਟਾਂ ਲਈ ਵੀ ਉਮੀਦਵਾਰ ਨਾ ਲੱਭ ਸਕਣ ਲਈ ਭਾਰਤੀ ਜਨਤਾ ਪਾਰਟੀ ਨੂੰ ਘੇਰਦਿਆਂ ਆਖਿਆ ਕਿ ਕਿਸਾਨਾਂ ਦੇ ਰੋਹ ਦਾ ਬੁਰੀ ਤਰ੍ਹਾਂ ਸ਼ਿਕਾਰ ਹੋਈ ਭਾਜਪਾ ਨੇ ਕਾਂਗਰਸ ਸਿਰ ਦੋਸ਼ ਮੜਨ ਦੀ ਕੋਸ਼ਿਸ਼ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਇਹ ਗੱਲ ਕੰਧ 'ਤੇ ਲਿਖੀ ਪੜ੍ਹ ਲੈਣੀ ਚਾਹੀਦੀ ਹੈ ਕਿ ਪੰਜਾਬ ਉਸ ਦੇ ਪਤਨ ਦਾ ਕਾਰਨ ਬਣੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਅਪਣੀ ਸਿਆਸੀ ਗੁਮਨਾਮੀ ਵਿਚ ਜਾਣ ਲਈ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦਾ ਅੰਤ ਹੁਣ ਨਾ ਸਿਰਫ਼ ਪੰਜਾਬ ਵਿਚ ਸਗੋਂ ਕੇਂਦਰ ਵਿਚ ਵੀ ਹੋਣਾ ਹੈ ਕਿਉਂ ਜੋ ਕੇਂਦਰ ਦੇ ਜਾਬਰ ਰਾਜ ਦਾ ਖ਼ਾਤਮਾ ਹੋਣ ਦੀ ਕਗਾਰ 'ਤੇ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਲਗਪਗ 7 ਸਾਲਾਂ ਵਿਚ ਭਾਜਪਾ ਨੇ ਹਰ ਹਰਬਾ ਵਰਤ ਕੇ ਮਨੁੱਖੀ ਹੱਕਾਂ ਦੇ ਨਾਲ-ਨਾਲ ਦੇਸ਼ ਵਾਸੀਆਂ ਦੇ ਗੌਰਵ ਅਤੇ ਇੱਛਾਵਾਂ ਨੂੰ ਵੀ ਬੁਰੀ ਤਰ੍ਹਾਂ ਲਿਤਾੜਿਆ ਅਤੇ ਹੁਣ ਲੋਕਾਂ ਦੀ ਵਾਰੀ ਆਈ ਹੈ |''
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਖੌਤੀ ਸ਼ਹਿਰੀ ਪਾਰਟੀ ਸੂਬੇ ਦੀ ਸਥਾਨਕ ਚੋਣਾਂ ਲਈ ਅੱਧੀਆਂ ਤੋਂ ਵੱਧ ਸੀਟਾਂ ਵਾਸਤੇ ਚੋਣ ਲੜਨ ਲਈ ਉਮੀਦਵਾਰ ਹੀ ਨਹੀਂ ਲੱਭ ਸimageਕਦੀ, ਉਸ ਤੋਂ ਇਹ ਕਲਪਨਾ ਕੀਤੀ ਜਾ ਸਕਦੀ ਹੈ ਕਿ ਜੇਕਰ ਇਨ੍ਹਾਂ ਨੇ ਪੰਜਾਬ ਦੇ ਪੇਂਡੂ ਖੇਤਰ ਵਿਚ ਚੋਣਾਂ ਲੜਨ ਦਾ ਫ਼ੈਸਲਾ ਕਰ ਲਿਆ ਤਾਂ ਇਨ੍ਹਾਂ ਦਾ ਹਸ਼ਰ ਕਿਹੋ ਜਿਹਾ ਹੋਵੇਗਾ | ਉਨ੍ਹਾਂ ਕਿਹਾ,''ਜੋ ਕੁੱਝ ਤੁਸੀ ਸੜਕਾਂ 'ਤੇ ਦੇਖ ਰਹੇ ਹੋ ਅਤੇ ਜਿਸ ਦਾ ਦੋਸ਼ ਤੁਸੀ ਕਾਂਗਰਸ ਦੀ ਸ਼ਹਿ ਹੋਣ ਦਾ ਦੋਸ਼ ਮੜਦੇ ਹੋ, ਅਸਲ ਵਿਚ ਇਹ ਤੁਹਾਡੇ ਕਿਸਾਨ ਵਿਰੋਧੀ ਹੰਕਾਰੀ ਰਵੱਈਏ ਵਿਰੁਧ ਕਿਸਾਨ ਵਿਚ ਪੈਦਾ ਹੋਇਆ ਰੋਸ ਹੈ |'' ਮੁੱਖ ਮੰਤਰੀ ਨੇ ਪੰਜਾਬ ਭਾਜਪਾ ਦੇ ਉਸ ਦਾਅਵੇ ਨੂੰ ਵੀ ਰੱਦ ਕੀਤਾ ਕਿ ਅਗਾਮੀ ਨਗਰ ਕੌਂਸਲ ਚੋਣਾਂ ਲਈ ਚੋਣ ਮੁਹਿੰਮ ਵਿਚ ਮੁਖਾਲਫ਼ਤ ਕਰਨ ਵਾਲੇ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਸਗੋਂ ਕਾਂਗਰਸੀ ਵਰਕਰ ਹਨ |