ਮੁੱਖ ਸਕੱਤਰ ਨੇ ਪੰਜ ਲਾਭਪਾਤਰੀਆਂ ਨੂੰ  ਸੇਵਾ ਕੇਂਦਰਾਂ ਦੀਆਂ ਨਵੀਆਂ ਸੇਵਾਵਾਂ ਦੇ ਸਰਟੀਫ਼ੀਕੇਟ ਸੌਂਪੇ
Published : Feb 10, 2021, 2:59 am IST
Updated : Feb 10, 2021, 3:00 am IST
SHARE ARTICLE
image
image

ਮੁੱਖ ਸਕੱਤਰ ਨੇ ਪੰਜ ਲਾਭਪਾਤਰੀਆਂ ਨੂੰ  ਸੇਵਾ ਕੇਂਦਰਾਂ ਦੀਆਂ ਨਵੀਆਂ ਸੇਵਾਵਾਂ ਦੇ ਸਰਟੀਫ਼ੀਕੇਟ ਸੌਂਪੇ


ਚੰਡੀਗੜ੍ਹ, 9 ਫਰਵਰੀ (ਭੁੱਲਰ): ਮੁੱਖ ਮੰਤਰੀ ਪੰਜਾਬ ਵਲੋਂ ਸੇਵਾ ਕੇਂਦਰਾਂ ਵਿਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਆਨਲਾਈਨ ਸ਼ੁਰੂਆਤ ਕੀਤੇ ਜਾਣ ਤੋਂ ਕੁੱਝ ਸਮਾਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜ ਨਾਗਰਿਕਾਂ ਨੂੰ  ਨਵੀਆਂ ਸੇਵਾਵਾਂ ਦੇ ਸਰਟੀਫ਼ੀਕੇਟ ਸੌਂਪੇ | ਇਨ੍ਹਾਂ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਦੇ ਨਾਲ ਸੇਵਾ ਕੇਂਦਰਾਂ ਵਿਚ ਦਿਤੀਆਂ ਜਾਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 271 ਤੋਂ ਵੱਧ ਕੇ 327 ਹੋ ਗਈ ਹੈ | ਇਥੇ ਅਪਣੇ ਦਫ਼ਤਰ ਵਿਖੇ ਪਹਿਲੇ ਪੰਜ ਲਾਭਪਾਤਰੀਆਂ, ਮੋਹਾਲੀ ਦੇ ਧਰਯਾ ਅਗਰਵਾਲ ਤੇ ਲੋਹਗੜ੍ਹ ਦੇ ਨੀਰਜ ਕੁਮਾਰ (ਦੋਵੇਂ ਲਰਨਿੰਗ ਲਾਇਸੈਂਸ), ਮਾਜਰੀ ਦੇ ਆਸ਼ੂ ਜਲਾਲ (ਰਿਹਾਇਸ਼ੀ ਪ੍ਰਮਾਣ-ਪੱਤਰ), ਖਰੜ ਦੇ ਇੰਦਰਪ੍ਰੀਤ ਸਿੰਘ ਅਤੇ ਮਾਜਰੀ ਦੇ ਰਮਨਦੀਪ ਰਾਠੌਰ (ਦੋਵੇਂ ਮੈਰਿਜ ਸਰਟੀਫ਼ੀਕੇਟ), ਨੂੰ  ਸਰਟੀਫ਼ੀਕੇਟ ਸੌਂਪਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਸੇਵਾ ਕੇਂਦਰਾਂ ਵਿਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ |

ਉਨ੍ਹਾਂ ਕਿਹਾ ਕਿ ਇਹ ਨਾਗਰਿਕਾਂ ਨੂੰ  ਨਿਰਵਿਘਨ ਢੰਗ ਨਾਲ ਸੇਵਾਵਾਂ ਦੇਣ ਦੀ ਪ੍ਰਣਾਲੀ ਨੂੰ  ਹੋਰ ਸੁਚਾਰੂ ਬਣਾਏਗਾ ਅਤੇ ਨਾਗਰਿਕ ਇਕ ਛੱਤ ਹੇਠ ਸਾਰੀਆਂ ਜ਼ਰੂਰੀ ਸੇਵਾਵਾਂ ਲੈ ਸਕਣਗੇ | ਵਿਨੀ ਮਹਾਜਨ ਨੇ ਕਿਹਾ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾਈ ਸਰਕਾਰ ਲੋਕਾਂ ਨੂੰ  ਸਮਾਂਬੱਧ ਅਤੇ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਤਕ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਵਿਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ |  

ਫੋਟੋ ਕੈਪਸ਼ਨ- ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਸੇਵਾ ਕੇਂਦਰਾਂ ਵਿੱਚ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਤਹਿਤ ਨਾਗਰਿਕਾਂ ਨੂੰ  ਸਰਟੀਫੀਕੇਟ ਸੌਂਪਦੇ ਹੋਏ | 

imageimage

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement