ਪੰਜਾਬ ਵਿਧਾਨ ਸਭਾ ਚੋਣਾਂ 2022 : AAP ਦਾ CM ਚਿਹਰਾ ਪੰਜਾਬ 'ਚੋਂ ਹੀ ਹੋਵੇਗਾ- ਰਾਘਵ ਚੱਢਾ
Published : Feb 10, 2021, 2:40 pm IST
Updated : Feb 10, 2021, 3:03 pm IST
SHARE ARTICLE
Raghav Chadha
Raghav Chadha

ਬਾਦਲ ਪਰਿਵਾਰ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਬੀ ਫਾਰ ਬਾਦਲ ਬੀ ਫਾਰ ਬੇੜਾ ਗਰਕ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਨੇ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਬਠਿੰਡਾ ਵਿਚ ਮੋਟਰ ਸਾਇਕਲ ਰੈਲੀ  ਕੱਢੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ  ਕਿ ਵੀ ਫਾਰ ਬਾਦਲ ਬੀ ਫਾਰ ਬੇੜਾ ਗਰਕ ।

photophotoਉਨ੍ਹਾਂ ਨੇ ਕਿਹਾ ਕਿ ਦਸ ਸਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਪੰਜ ਸਾਲ ਦੇ ਕਰੀਬ ਬਠਿੰਡਾ ਤੋ ਵਿਧਾਇਕ ਫਾਇਨਾਂਸ ਮਨਿਸਟਰ ਮਨਪ੍ਰੀਤ ਬਾਦਲ ਦੁਆਰਾ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ । ਭਾਜਪਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕੀ ਭਾਰਤੀ ਜਨਤਾ ਪਾਰਟੀ ਪ੍ਰਾਪੇਗੰਡਾ ਜੀਵੀ ਪਾਰਟੀ ਹੈ ਜੋ ਹਰ ਟੈਮ ਪ੍ਰਾਪੇਗੰਡਾ ਕਰਦੀ ਰਹਿੰਦੀ ਹੈ  ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਚੋਣਾਂ  ਸੰਬੰਧੀ ਉਨ੍ਹਾਂ ਕਿਹਾ ਕਿ ਸੀਐਮ ਦਾ ਚਿਹਰਾ ਪੰਜਾਬ ਵਿੱਚੋਂ ਹੀ ਹੋਵੇਗਾ।

CM PunjabCM Punjabਉਨ੍ਹਾਂ ਪੰਜਾਬ ਵਿਚ ਹੋ ਰਹੀਆਂ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੌਰਾਨ ਹੋ ਰਹੀ ਗੁੰਡਾਗਰਦੀ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਗੁੰਡਾਗਰਦੀ ਨਾਲ ਇਹ ਇਲੈਕਸ਼ਨ ਜਿੱਤਣ ਦੀ ਕੋਸ਼ਿਸ਼ ਕੀਤੀ ਸੀ  ਜਿਸ ਦਾ ਆਮ ਆਦਮੀ ਪਾਰਟੀ ਪੁਰਜ਼ੋਰ ਵਿਰੋਧ ਕਰੇਗੀ ।ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਆਪ ਨੂੰ ਕਿਸਾਨ ਪੱਖੀ ਵਜੋਂ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਸਨ,ਜਦੋਂ ਅਸਲ ਵਿੱਚ ਉਹ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੰਮ ਕਰ ਰਹੇ ਸਨ । ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਸਿਫਾਰਸ਼ਾਂ ਮੰਗੀਆਂ ਸਨ ਕਿਉਂਕਿ ਉਹ ਨਿੱਜੀਕਰਨ ਚਾਹੁੰਦੇ ਸਨ।

PM ModiPM Modiਚੱਡਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਿਲੀਭੁਗਤ ਨਾਲ ਕਿਸਾਨ ਵਿਰੋਧੀ ਫੈਸਲੇ ਲੈ ਰਹੇ ਹਨ । ਉਨ੍ਹਾਂ ਨੇ ਕਿਹਾ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ 'ਤੇ ਬੈਠੇ ਹਨ ਪਰ ਮੁੱਖ ਮੰਤਰੀ ਮੋਦੀ ਅਤੇ ਸ਼ਾਹ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਦੇ ਆਪਣਾ ਪੱਖ ਨਹੀਂ ਲਿਆ ਅਤੇ ਇਸ ਦੀ ਬਜਾਏ ਇਸ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement