ਦਿੱਲੀ ਕਮੇਟੀ ਦੇ ਯਤਨਾਂ ਨਾਲ ਤਿੰਨ ਨੌਜਵਾਨਾਂ ਨੂੰ ਮਿਲੀ ਜ਼ਮਾਨਤ
Published : Feb 10, 2021, 2:43 am IST
Updated : Feb 10, 2021, 2:43 am IST
SHARE ARTICLE
image
image

ਦਿੱਲੀ ਕਮੇਟੀ ਦੇ ਯਤਨਾਂ ਨਾਲ ਤਿੰਨ ਨੌਜਵਾਨਾਂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 9 ਫ਼ਰਵਰੀ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਯਤਨਾਂ ਤਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵਾਪਰੇ ਘਟਨਾਕ੍ਰਮ ਮੌਕੇ ਗ੍ਰਿਫ਼ਤਾਰ ਕੀਤੇ ਗਏ 3 ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ ਜਿਨ੍ਹਾਂ ਦੀ ਅੱਜ ਰਿਹਾਈ ਹੋ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਦਿੱਲੀ ਕਮੇਟੀ ਦੀ ਟੀਮ ਲੀਗਲ ਸੈੱਲ ਦੇ ਮੁਖੀ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ ਜਿਸ ਵਿਚ ਐਡਵੋਕੇਟ ਭੁੱਲਰ ਵੀ ਸ਼ਾਮਲ ਹਨ, ਜਿਸ ਨੂੰ ਕਿਸਾਨ ਮੋਰਚੇ ਦੀ ਟੀਮ ਦਾ ਵੀ ਵੱਡਮੁਲਾ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਮਾਰਚ ਦੌਰਾਨ 120 ਲੋਕਾਂ ਵਿਰੁਧ ਮੁਕੱਦਮਾ ਦਰਜ ਕਰ ਕੇ ਇਨ੍ਹਾਂ ਨੂੰ ਜੇਲਾਂ ਵਿਚ ਡੱਕਿਆ ਗਿਆ ਸੀ ਜਿਨ੍ਹਾਂ ਵਿਚ ਅੱਜ ਪੁਲਿਸ ਸਟੇਸ਼ਨ ਬਾਬਾ ਹਰੀ ਦਾਸ ਵਿਚ ਦਰਜ ਕੀਤੇ ਕੇਸ ਤਹਿਤ ਲਵਪ੍ਰੀਤ ਸਿੰਘ ਮਾਨਸਾ, ਰਮਨਦੀਪ ਸਿੰਘ, ਜਸਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਤੇ ਇਨ੍ਹਾਂ ਨੂੰ ਅੱਜ ਜੇਲ ’ਚੋਂ ਰਿਹਾਅ ਕਰ ਦਿਤਾ ਜਾਵੇਗਾ। ਸ. ਸਿਰਸਾ ਨੇ ਦਸਿਆ ਕਿ ਅੱਜ ਕ੍ਰਮਵਾਰ 80 ਤੇ 70 ਸਾਲਾਂ ਦੇ ਗੁਰਮੇਲ ਸਿੰਘ ਤੇ ਜੀਤ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੈ ਤੇ ਪੂਰੇ ਆਸਾਰ ਹਨ ਕਿ ਦੋਵਾਂ ਨੁੂੰ ਜ਼ਮਾਨਤ ਮਿਲ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਦੇ ਪ੍ਰਵਾਰਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਕਮੇਟੀ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਲਾਪਤਾ ਹੋਏ ਸਾਰੇ ਮੈਂਬਰ ਜੋ ਜੇਲਾਂ ਵਿਚ ਬੰਦ ਹਨ ਦੀ ਰਿਹਾਈ ਉਪਰੰਤ ਇਨ੍ਹਾਂ ਨੂੰ ਸਾਰੇ ਲੋਕਾਂ ਨੂੰ ਪ੍ਰਵਾਰਾਂ ਨਾਲ ਮਿਲਾਇਆ ਜਾ ਸਕੇ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement