
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੇਟੀ ਹਰਸ਼ਿਤਾ ਕੇਜਰੀਵਾਲ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ।
11 ਫਰਵਰੀ ਨੂੰ ਦੋਵੇਂ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿਚ ਪਹੁੰਚਣਗੇ, ਜਿੱਥੇ ਉਹ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੀ ‘ਜਨ ਸਭਾ’ ਵਿਚ ਸ਼ਿਰਕਤ ਕਰਨਗੇ। ਇਸ ਸਬੰਧੀ ਸੁਨੀਤਾ ਕੇਜਰੀਵਾਲ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਕੱਲ ਮੈਂ ਆਪਣੀ ਧੀ ਨਾਲ ਆਪਣੇ ਦਿਓਰ ਭਗਵੰਤ ਮਾਨ ਲਈ ਵੋਟਾਂ ਮੰਗਣ ਧੂਰੀ ਜਾ ਰਹੀ ਹਾਂ”।
ਭਗਵੰਤ ਮਾਨ ਨੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੇ ਪੰਜਾਬ ਆਉਣ 'ਤੇ ਖੁਸ਼ੀ ਪ੍ਰਗਟਾਈ। ਉਹਨਾਂ ਟਵੀਟ ਕਰਦਿਆਂ ਲਿਖਿਆ, “ਭਾਬੀ ਜੀ ਪੰਜਾਬ ਵਿਚ ਤੁਹਾਡਾ ਸਵਾਗਤ ਹੈ...ਧੂਰੀ ਦੇ ਲੋਕ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਹੇ ਨੇ”।