ਚੰਡੀਗੜ੍ਹ 'ਚ 'ਨਾਈਟ ਕਰਫ਼ਿਊ' ਖ਼ਤਮ, 14 ਫਰਵਰੀ ਤੋਂ ਖੁੱਲ੍ਹਣਗੇ ਸਕੂਲ 
Published : Feb 10, 2022, 4:48 pm IST
Updated : Feb 10, 2022, 4:48 pm IST
SHARE ARTICLE
 Night curfew ends in Chandigarh
Night curfew ends in Chandigarh

ਸ਼ੁੱਕਰਵਾਰ ਨੂੰ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

 

ਚੰਡੀਗੜ੍ਹ  : ਚੰਡੀਗੜ੍ਹ ਵਿਚ ਘਟ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਚ ਲੱਗੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਸ਼ਹਿਰ 'ਚ ਨਾਈਟ ਕਰਫ਼ਿਊ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 12 ਫਰਵਰੀ ਸ਼ਨੀਵਾਰ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਣ ਲੋਕ ਦੀਆਂ ਰਾਤ 12.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਗੈਰ ਜ਼ਰੂਰੀ ਗਤੀਵਿਧੀਆਂ ਅਤੇ ਲੋਕਾਂ ਦੇ ਬਾਹਰ ਨਿਕਲਣ 'ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ।

ChandigarhChandigarh

ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ 14 ਫਰਵਰੀ ਤੋਂ ਸਕੂਲ ਅਤੇ ਕੋਚਿੰਗ ਸੈਂਟਰ ਪੂਰੀ ਤਰ੍ਹਾਂ ਆਨਲਾਈਨ ਅਤੇ ਆਫ਼ਲਾਈਨ ਮੋਡ 'ਚ ਪੂਰੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਹਾਲਾਂਕਿ ਸਕੱਤਰ ਐਜੂਕੇਸ਼ਨ ਵੱਲੋਂ ਇਸ ਸਬੰਧ 'ਚ ਡਿਟੇਲ ਹੁਕਮ ਜਾਰੀ ਕੀਤੇ ਜਾਣਗੇ।
ਇਸ ਦੇ ਨਾਲ ਹੀ ਮਾਰਕਿਟ

Corona virus confirmed in sewerage samples for the first time in Chandigarh  Chandigarh

ਆਪਣੀ ਮੰਡੀ, ਦੁਕਾਨਾਂ, ਮਾਲ, ਰੈਸਟੋਰੈਂਟ, ਹੋਟਲ, ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਿਊਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ, ਸਪਾ ਅਤੇ ਹੈਲਥ ਸੈਂਟਰਾਂ 'ਤੇ ਵੀ ਹਰ ਤਰ੍ਹਾਂ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਹਾਲਾਂਕਿ ਕੰਪਲੈਕਸ ਅੰਦਰ ਕਿਸੇ ਵੀ ਤਰ੍ਹਾਂ ਦੇ ਸਮਾਰੋਹ ਲਈ 200 ਲੋਕਾਂ ਦੀ ਮਨਜ਼ੂਰੀ ਹੋਵੇਗੀ, ਜਦੋਂ ਕਿ ਖੁੱਲ੍ਹੇ 'ਚ 500 ਲੋਕਾਂ ਦਾ ਇਕੱਠ ਕੀਤਾ ਜਾ ਸਕੇਗਾ। ਸ਼ੁੱਕਰਵਾਰ ਨੂੰ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement