ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰਾਂ ਦੇ ਵੋਟ ਬਾਕਸ ਖ਼ਾਲੀ ਰੱਖਣ ਪੰਜਾਬ ਦੇ ਵੋਟਰ : ਸਰਨਾ
Published : Feb 10, 2022, 11:48 pm IST
Updated : Feb 10, 2022, 11:48 pm IST
SHARE ARTICLE
image
image

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰਾਂ ਦੇ ਵੋਟ ਬਾਕਸ ਖ਼ਾਲੀ ਰੱਖਣ ਪੰਜਾਬ ਦੇ ਵੋਟਰ : ਸਰਨਾ

ਬਠਿੰਡਾ, 10 ਫ਼ਰਵਰੀ (ਸੁਖਜਿੰਦਰ ਮਾਨ) : ਦਿੱਲੀ ’ਚ ਬਾਦਲਾਂ ਦੇ ਕੱਟੜ ਸਿਆਸੀ ਵਿਰੋਧੀ ਮੰਨੇ ਜਾਂਦੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਪੰਜਾਬ ਚੋਣਾਂ ਦੌਰਾਨ ਵੋਟਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰਾਂ ਦੇ ਵੋਟ ਬਕਸੇ ਖ਼ਾਲੀ ਰੱਖਣ ਦੀ ਅਪੀਲ ਕੀਤੀ ਹੈ। 
ਅੱਜ ਸਥਾਨਕ ਪ੍ਰੈਸ ਕਲੱਬ ’ਚ ਪੁੱਜੇ ਸ. ਸਰਨਾ ਨੇ ਦਾਅਵਾ ਕੀਤਾ ਕਿ ਇਕੱਲੇ ਪੰਜਾਬ ’ਚ ਹੀ ਨਹੀਂ, ਦਿੱਲੀ ਵਿਚ ਵੀ ਬਾਦਲ ਦਲ ਨੇ ਸੱਤਾ ਹਾਸਲ ਕਰਨ ਲਈ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸੌਦਾ ਸਾਧ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਦਾ ਇਕੋ ਇਕ ਕਾਰਨ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਸੀ। ਇਸ ਗੁਨਾਹ ਬਦਲੇ ਬੇਸ਼ੱਕ ਪੰਜਾਬ ਦੇ ਲੋਕਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਰਵਾ ਕੇ ਬਾਦਲ ਪ੍ਰਵਾਰ ਨੂੰ ਇਕ ਵੱਡੀ ਸਜ਼ਾ ਦੇ ਦਿਤੀ ਸੀ। ਬਾਵਜੂਦ ਇਸ ਦੇ ਉਨ੍ਹਾਂ ਦੇ ਰਵਈਏ ਵਿਚ ਕਿਸੇ ਕਿਸਮ ਦੀ ਹਾਂ ਪੱਖੀ ਤਬਦੀਲੀ ਨਹੀਂ ਹੋਈ। ਉਨ੍ਹਾਂ ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 22 ਜਨਵਰੀ ਨੂੰ ਹੋਈ ਚੋਣ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਮੀ ਅਤੇ ਬਾਦਲ ਗਰੁਪ ਨੇ ਕਈ ਮੈਂਬਰਾਂ ਦੀ ਲਿਖਤੀ ਬੇਨਤੀ ਰਾਹੀਂ ਗੁਰਦੁਆਰਾ ਸ੍ਰੀ ਰਕਾਬ ਗੰਜ ਦੇ ਦਰਬਾਰ ਹਾਲ ਵਿਚ ਪੁਲਿਸ ਮੰਗਵਾ ਲਈ ਤੇ ਇਸ ਮੌਕੇ ਪੁਲਿਸ ਦਾ ਦਾਖ਼ਲਾ ਵੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਘਰ ਦੀ ਬੇਅਦਬੀ ਹੀ ਹੈ। 
ਸ. ਸਰਨਾ ਨੇ ਕਿਹਾ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਦੀ ਵਕਾਲਤ ਨਹੀਂ ਕਰਦੇ ਕਿ ਫਲਾਣੇ ਉਮੀਦਵਾਰ ਨੂੰ ਵੋਟ ਪਾਈ ਜਾਵੇ ਪ੍ਰੰਤੂ ਜਿਸ ਨੂੰ ਵੋਟਰ ਚੰਗਾ ਸਮਝਦੇ ਹਨ, ਉਹ ਬਾਦਲ ਦਲ ਨੂੰ ਛੱਡ ਕੇ ਅਪਣੀ ਵੋਟ ਪਾ ਲੈਣ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਸ੍ਰ: ਹਰਪਾਲ ਸਿੰਘ ਮਿੱਠੂ, ਜਸਵੰਤ ਸਿੰਘ ਬਰਾੜ ਸਰਪੰਚ ਮਹਿਮਾ ਸਵਾਈ ਅਤੇ ਜ: ਨਾਜਰ ਸਿੰਘ ਭਾਈ ਬਖ਼ਤੌਰ ਵੀ ਹਾਜ਼ਰ ਸਨ। 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement