ਬੱਕਰੀ ਲਾਪਤਾ ਹੋਣ 'ਤੇ ਦੋ ਧਿਰਾਂ 'ਚ ਹੋਈ ਹਿੰਸਕ ਝੜਪ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ

By : KOMALJEET

Published : Feb 10, 2023, 5:02 pm IST
Updated : Feb 10, 2023, 5:03 pm IST
SHARE ARTICLE
Punjab News
Punjab News

ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਲਈ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਦਿੱਤਾ ਧਰਨਾ  

ਪੁਲਿਸ ਨੇ ਕੁੱਲ 6 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ 

ਨੰਗਲਾ : ਲਹਿਰਾਗਾਗਾ ਦੇ ਪਿੰਡ ਨੰਗਲਾ ਵਿੱਚ ਇੱਕ ਬੱਕਰੀ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿੱਚ ਹਿੰਸਕ ਝੜਪ ਹੋ ਗਈ, ਮਾਮਲਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਦੂਸਰੀ ਧਿਰ ਕਤਲ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਧਰਨੇ ’ਤੇ ਬੈਠ ਗਈ ਤਾਂ ਕਾਫੀ ਹੰਗਾਮਾ ਹੋਇਆ।

ਇਹ ਵੀ ਪੜ੍ਹੋ:  ਪੰਜਾਬ ਪੁਲਿਸ ਵੱਲੋਂ BSF ਨਾਲ ਸਾਂਝੀ ਮੁਹਿੰਮ ਦੌਰਾਨ ਤਰਨਤਾਰਨ ਤੋਂ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

ਲਹਿਰਾਗਾਗਾ ਦੇ ਪਿੰਡ ਨੰਗਲਾ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਦੇ ਹੀ ਰਹਿਣ ਵਾਲੇ ਦਮਨਜੀਤ ਸਿੰਘ ਨੇ ਬੱਕਰੀਆਂ ਪਾਲੀਆਂ ਹਨ। ਦਮਨਜੀਤ ਰੋਜ਼ਾਨਾ ਖੇਤਾਂ ਵਿੱਚ ਆਪਣੀਆਂ ਬੱਕਰੀਆਂ ਚਰਾਉਣ ਜਾਂਦਾ ਸੀ। ਦਮਨਜੀਤ ਨੂੰ ਕਿਸੇ ਕੰਮ ਕਾਰਨ ਪਿੰਡ ਤੋਂ ਬਾਹਰ ਜਾਣਾ ਪਿਆ, ਇਸ ਲਈ ਉਸ ਨੇ ਪਿੰਡ ਨੰਗਲਾ ਦੇ ਰਹਿਣ ਵਾਲੇ ਆਪਣੇ ਰਿਸ਼ਤੇਦਾਰ ਬੂਟਾ ਸਿੰਘ ਨੂੰ ਆਪਣੀਆਂ ਬੱਕਰੀਆਂ ਚਾਰਨ ਲਈ ਬੇਨਤੀ ਕੀਤੀ। ਇਸੇ ਪਿੰਡ ਦਾ ਰਹਿਣ ਵਾਲਾ ਨਰੰਗ ਸਿੰਘ ਵੀ ਬੱਕਰੀਆਂ ਪਾਲਦਾ ਸੀ। ਦਿਨ ਵੇਲੇ ਜਦੋਂ ਬੂਟਾ ਸਿੰਘ ਬੱਕਰੀਆਂ ਚਰਾਉਣ ਗਿਆ ਤਾਂ ਇੱਕ ਬੱਕਰੀ ਲਾਪਤਾ ਹੋ ਗਈ।

ਸ਼ਾਮ ਨੂੰ ਦਮਨਜੀਤ ਜਦੋਂ ਪਿੰਡ ਪਰਤਿਆ ਤਾਂ ਉਸ ਨੂੰ ਪਤਾ ਲੱਗਾ ਕਿ ਬੱਕਰੀ ਗਾਇਬ ਸੀ। ਇਸ ’ਤੇ ਉਹ ਆਪਣੇ ਲੜਕੇ ਹੰਸਾ ਸਿੰਘ ਅਤੇ ਰਿਸ਼ਤੇਦਾਰ ਬੂਟਾ ਸਿੰਘ ਨਾਲ ਬੱਕਰੀਆਂ ਲੱਭਣ ਲਈ ਨਿਕਲਿਆ। ਇਸ ਦੌਰਾਨ ਉਨ੍ਹਾਂ ਦਾ ਨਰੰਗ ਸਿੰਘ ਦੇ ਪਰਿਵਾਰ ਅਤੇ ਸਾਥੀਆਂ ਨਾਲ ਝਗੜਾ ਹੋ ਗਿਆ, ਜੋ ਜਲਦੀ ਹੀ ਖੂਨੀ ਲੜਾਈ ਵਿੱਚ ਬਦਲ ਗਿਆ। ਦੋਵਾਂ ਧਿਰਾਂ ਵਿੱਚ ਹੋਈ ਹਿੰਸਕ ਝੜਪ ਵਿੱਚ ਬੂਟਾ ਸਿੰਘ ਅਤੇ ਹੰਸਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਬੂਟਾ ਸਿੰਘ ਦੀ ਮੌਤ ਹੋ ਗਈ। ਬੂਟਾ ਸਿੰਘ ਦੀ ਮੌਤ ਨਾਲ ਪਿੰਡ ਦੇ ਦਲਿਤ ਭਾਈਚਾਰੇ ਵਿੱਚ ਰੋਸ ਹੈ।

ਇਹ ਵੀ ਪੜ੍ਹੋ:  ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ: ਡਾ. ਬਲਜੀਤ ਕੌਰ

ਦੂਜੇ ਪਾਸੇ ਧਰਨੇ ਦੀ ਸੂਚਨਾ ਮਿਲਦਿਆਂ ਹੀ ਸੰਗਰੂਰ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਅਤੇ ਦਿੜ੍ਹਬਾ ਦੇ ਡੀਐਸਪੀ ਪ੍ਰਿਥਵੀ ਸਿੰਘ ਚਾਹਲ ਮੌਕੇ ’ਤੇ ਪਹੁੰਚੇ, ਉਨ੍ਹਾਂ ਧਰਨੇ ’ਤੇ ਬੈਠੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਟਨਾ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੂਟਾ ਸਿੰਘ ਪਤਨੀ ਜਸਵੀਰ ਕੌਰ ਦੇ ਬਿਆਨਾਂ 'ਤੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਛਾਜਲੀ ਦੀ ਪੁਲਿਸ ਨੇ ਨਰੰਗ ਸਿੰਘ ਪੁੱਤਰ ਮੱਘਰ ਸਿੰਘ ਸਮੇਤ 4 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੁੱਲ 6 ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 302, 365, 341, 342, 323, 148, 149 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement