ਮੋਰਚੇ ਵਲੋਂ ਇੱਕ ਪਾਸੇ ਤੋਂ ਰਸਤਾ ਖੋਲ੍ਹਣ ਨੂੰ ਦਿਤੀ ਗਈ ਹੈ ਸਹਿਮਤੀ
ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਮਗਰੋਂ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ’ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਗਿਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਮਗਰੋਂ ਸੁਖਰਾਜ ਸਿੰਘ ਨਿਆਮੀਵਾਲਾ ਦੀ ਪ੍ਰਤੀਕਿਰਿਆ
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਕ ਟਵੀਟ ਕੀਤਾ ਸੀ ਜਿਸ ਵਿਚ ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਵਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹ ਦਿੱਤਾ ਜਾਵੇ।
ਇਹ ਵੀ ਪੜ੍ਹੋ: MP ਰਵਨੀਤ ਸਿੰਘ ਬਿੱਟੂ ਨੇ ਸੰਸਦ ਵਿਚ ਚੁੱਕਿਆ ਸੌਦਾ ਸਾਧ ਦੀ ਪੈਰੋਲ ਦਾ ਮੁੱਦਾ
ਇਸ ਤੋਂ ਬਾਅਦ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਰਚੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਇਨਸਾਫ਼ ਦਾ ਭਰੋਸਾ ਦਿਵਾਇਆ ਗਿਆ। ਮੋਰਚੇ ਨੇ ਇੱਕ ਪਾਸੇ ਤੋਂ ਰਸਤਾ ਖੋਲ੍ਹਣ 'ਤੇ ਸਹਿਮਤੀ ਜਤਾਈ ਹੈ।