ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕਿਹਾ- ਖੋਲ੍ਹਿਆ ਜਾਵੇ ਨੈਸ਼ਨਲ ਹਾਈਵੇਅ ਦਾ ਜਾਮ
Published : Feb 10, 2023, 2:55 pm IST
Updated : Feb 10, 2023, 2:55 pm IST
SHARE ARTICLE
Chief Minister Bhagwant Mann's appeal to Behbal Kalan Insaf Morcha
Chief Minister Bhagwant Mann's appeal to Behbal Kalan Insaf Morcha

ਰੋਡ ਜਾਮ ਕਰਨਾ ਸਾਡਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ -ਸੁਖਰਾਜ ਸਿੰਘ ਨਿਆਮੀਵਾਲਾ

 

ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੇ ਇਨਸਾਫ ਲਈ ਬਹਿਬਲ ਕਲਾਂ ਵਿਖੇ ਮੋਰਚਾ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਇਨਸਾਫ ਦਿਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਮੁਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਮੁੱਖ ਮੰਤਰੀ ਨੇ ਲਿਖਿਆ, “ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ 'ਚ ਇਨਸਾਫ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ”।

ਇਹ ਵੀ ਪੜ੍ਹੋ: ਪੰਚਾਇਤ ਵਿਭਾਗ ’ਚ ਲੇਟ-ਲਤੀਫ਼ਾਂ ਦੀ ਖ਼ੈਰ ਨਹੀਂ: ਫ਼ੀਲਡ ਦਫ਼ਤਰਾਂ ’ਚ 28 ਫਰਵਰੀ ਤੱਕ ਲੱਗਣਗੀਆਂ ਬਾਇਓਮੀਟ੍ਰਿਕ ਮਸ਼ੀਨਾਂ

ਰੋਡ ਜਾਮ ਕਰਨਾ ਸਾਡਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ -ਸੁਖਰਾਜ ਸਿੰਘ ਨਿਆਮੀਵਾਲਾ

ਇਸ ਸਬੰਧੀ ਗੱਲ ਕਰਦਿਆਂ ਪੀੜਤ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਰੋਡ ਜਾਮ ਕਰਨਾ ਸਾਡਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ। ਜੇਕਰ ਸਰਕਾਰ ਨੇ ਪਹਿਲਾਂ ਹੀ ਗੰਭੀਰਤਾ ਦਿਖਾਈ ਹੁੰਦੀ ਤਾਂ ਸਾਨੂੰ ਰੋਡ ਜਾਮ ਕਰਨ ਦੀ ਲੋੜ ਹੀ ਨਹੀਂ ਪੈਣੀ ਸੀ। ਉਹਨਾਂ ਕਿਹਾ ਕਿ 8 ਸਾਲਾਂ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰਾਂ ਇਸ ’ਤੇ ਸਿਰਫ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਪੀਲ ਮਗਰੋਂ ਸੰਗਤ ਨਾਲ ਵਿਚਾਰ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ।  

ਇਹ ਵੀ ਪੜ੍ਹੋ: ਕੈਨੇਡਾ ਵਿਚ ਇਕ ਹੋਰ ਪੰਜਾਬੀ ਦੀ ਮੌਤ, 2 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ 

ਸੁਖਰਾਜ ਸਿੰਘ ਨੇ ਕਿਹਾ ਕਿ ਸਰਕਾਰ ਦੇ ਰਵੱਈਏ ਤੋਂ ਸਪੱਸ਼ਟ ਹੁੰਦਾ ਹੈ ਦੋਸ਼ੀ ਇਹਨਾਂ ਉੱਤੇ ਹਾਵੀ ਹੋ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਵੀ ਮੋਰਚੇ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਇਨਸਾਫ ਮੋਰਚੇ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਵੱਲੋਂ 5 ਫਰਵਰੀ ਤੱਕ ਇਨਸਾਫ਼ ਨਾ ਦਿੱਤਾ ਗਿਆ ਤਾਂ 5 ਫਰਵਰੀ ਨੂੰ ਨੈਸ਼ਨਲ ਹਾਈਵੇ 54 ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement