
ਕਰੋੜਾਂ ਰੁਪਏ ਦੱਸੀ ਜਾ ਰਹੀ ਹੈਰੋਇਨ ਦੀ ਕੀਮਤ
ਫਿਰੋਜ਼ਪੁਰ: ਬੀਐਸਐਫ ਜਵਾਨਾਂ ਨੇ 9 ਅਤੇ 10 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰਨ ਤੋਂ ਬਾਅਦ ਫਿਰੋਜ਼ਪੁਰ ਸੈਕਟਰ ਵਿੱਚ 3 ਕਿਲੋ ਹੈਰੋਇਨ, 1 ਚਾਈਨਿਜ਼ ਪਿਸਤੌਲ, ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ:ਤੁਰਕੀ-ਸੀਰੀਆ 'ਚ 21 ਹਜ਼ਾਰ ਦੇ ਕਰੀਬ ਮੌਤਾਂ, 64 ਹਜ਼ਾਰ ਤੋਂ ਵੱਧ ਲੋਕ ਜ਼ਖਮੀ
ਇਸ ਤੋਂ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ, ਜੋ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਦੀ ਗੋਲੀਬਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਡਿੱਗ ਗਿਆ ਸੀ।
ਇਹ ਵੀ ਪੜ੍ਹੋ:ਡਿਜੀਟਲ ਇੰਡੀਆ: ਚੰਗਾ ਸਿਸਟਮ ਨਾ ਹੋਣ ਕਾਰਨ ਆਪਣਿਆਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕਣ ਲਈ ਮਜਬੂਰ ਘਰਦੇ