ਸਾਬਕਾ ਜੱਜ ਨੇ ਰੇਲਗੱਡੀ ਅੱਗੇ ਮਾਰੀ ਛਾਲ, ਖੁਦਕੁਸ਼ੀ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ ਬਰਾਮਦ 

By : KOMALJEET

Published : Feb 10, 2023, 1:40 pm IST
Updated : Feb 10, 2023, 1:40 pm IST
SHARE ARTICLE
Punjab News
Punjab News

ਸਾਬਕਾ SSP ਤੇ ਬੈਂਕ ਮੁਲਾਜ਼ਮ 'ਤੇ ਲਗਾਏ ਇਲਜ਼ਾਮ 

ਸੰਗਰੂਰ : ਇਥੇ ਇੱਕ ਸਾਬਕਾ ਖਪਤਕਾਰ ਅਦਾਲਤ ਦੇ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਉਸ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲੀਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਹੁਣ SC ਵਿੱਚ ਜੱਜਾਂ ਦੀ ਕੁੱਲ ਗਿਣਤੀ ਹੋਈ ਪੂਰੀ 

ਸਾਬਕਾ ਜੱਜ ਦੀ ਪਛਾਣ ਗੁਰਪਾਲ ਸਿੰਘ ਵਜੋਂ ਹੋਈ ਹੈ। ਸਾਬਕਾ ਜੱਜ ਦਾ ਉਕਤ ਮੁਲਾਜ਼ਮਾਂ ਨਾਲ ਵਿੱਤੀ ਲੈਣ-ਦੇਣ ਸੀ। ਪੁਲਿਸ ਮੁਤਾਬਕ ਇਹ ਖੁਦਕੁਸ਼ੀ ਸਵੇਰੇ 4 ਵਜੇ ਦੇ ਕਰੀਬ ਹੋਈ। ਹਜ਼ੂਰ ਸਾਹਿਬ ਤੋਂ ਆ ਰਹੀ ਟਰੇਨ ਦੇ ਡਰਾਈਵਰ ਨੇ ਦੱਸਿਆ ਕਿ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਪੁਲਿਸ ਲਾਸ਼ ਦੀ ਸ਼ਨਾਖਤ ਕਰਨ ਗਈ ਤਾਂ ਉਨ੍ਹਾਂ ਨੂੰ ਮ੍ਰਿਤਕ ਦੀ ਜੇਬ 'ਚੋਂ ਪਛਾਣ ਪੱਤਰ ਅਤੇ ਸੁਸਾਈਡ ਨੋਟ ਮਿਲਿਆ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ

ਸੁਸਾਈਡ ਨੋਟ ਵਿੱਚ ਦੋ ਨਾਮ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਇੱਕ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਦੂਜਾ ਸਹਿਕਾਰੀ ਬੈਂਕ ਮੁਲਾਜ਼ਮ ਅਮਨ ਸ਼ਰਮਾ ਦਾ ਹੈ। ਉਨ੍ਹਾਂ ਦਾ ਮ੍ਰਿਤਕ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਦੋਵੇਂ ਉਸ ਨੂੰ ਪੈਸਿਆਂ ਨੂੰ ਲੈ ਕੇ ਪ੍ਰੇਸ਼ਾਨ ਕਰ ਰਹੇ ਸਨ। ਜਿਸ ਤੋਂ ਬਾਅਦ ਮ੍ਰਿਤਕ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ 'ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਗਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement