
ਹਾਲਾਂਕਿ ਵਿਜੀਲੈਂਸ ਬਿਊਰੋ ਨੇ ਅਦਾਲਤ ਤੋਂ 4 ਦਿਨ ਦਾ ਰਿਮਾਂਡ ਮੰਗਿਆ ਸੀ।
ਚੰਡੀਗੜ੍ਹ: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਹਨਾਂ ਨੂੰ ਨਿਆਂਇਕ ਹਿਰਾਸਤ ਵਿਚ ਨਾਭਾ ਜੇਲ੍ਹ ਭੇਜ ਦਿੱਤਾ ਹੈ। ਹਾਲਾਂਕਿ ਵਿਜੀਲੈਂਸ ਬਿਊਰੋ ਨੇ ਅਦਾਲਤ ਤੋਂ 4 ਦਿਨ ਦਾ ਰਿਮਾਂਡ ਮੰਗਿਆ ਸੀ। ਦੂਜੇ ਪਾਸੇ ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।