ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ
Published : Feb 10, 2023, 6:41 pm IST
Updated : Feb 10, 2023, 6:41 pm IST
SHARE ARTICLE
Police chiefs of punjab and chandigarh hold coordination meeting
Police chiefs of punjab and chandigarh hold coordination meeting

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ

 

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐਸਐਸਪੀ ਐਸਏਐਸ ਨਗਰ ਸੰਦੀਪ ਗਰਗ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਮਗਰੋਂ ਸੁਖਰਾਜ ਸਿੰਘ ਨਿਆਮੀਵਾਲਾ ਦੀ ਪ੍ਰਤੀਕਿਰਿਆ 

ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ। ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂ ਕਿ ਇਨ੍ਹਾਂ ਖੇਤਰਾਂ ਵਿੱਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸਦੇ ਢੰਗ-ਤਰੀਕੇ ਇਕੋ ਜਿਹੇ ਹਨ।

ਇਹ ਵੀ ਪੜ੍ਹੋ: ਸਹੁਰਾ ਪਰਿਵਾਰ ਨੂੰ ਨਸ਼ੀਲਾ ਪਦਾਰਥ ਪਿਆ ਕੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੀ ਨੂੰਹ ਤਿੰਨ ਸਾਥੀਆਂ ਸਣੇ ਕਾਬੂ  

ਉਨ੍ਹਾਂ ਨੇ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।  ਉਨ੍ਹਾਂ ਨੇ ਐਸਐਸਪੀ ਮੁਹਾਲੀ ਨੂੰ ਟਰਾਈਸਿਟੀ ਵਿੱਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐਸਐਸਪੀ ਚੰਡੀਗੜ੍ਹ ਅਤੇ ਡੀਸੀਪੀ ਪੰਚਕੂਲਾ ਨਾਲ ਨਿਯਮਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement