Punjab News: ਡਾ.ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ
Published : Feb 10, 2024, 9:39 pm IST
Updated : Feb 10, 2024, 9:39 pm IST
SHARE ARTICLE
Dr. Baljit Kaur put the demands of Punjab before the Union Minister
Dr. Baljit Kaur put the demands of Punjab before the Union Minister

ਕੇਂਦਰੀ  ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ


 

ਚੰਡੀਗੜ੍ਹ - ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ  ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ  ਮੁੱਦਿਆਂ 'ਤੇ ਕੇਂਦਰਿਤ ਰਹੀ।  

 ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ  ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ।

 ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ।  ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ  ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ।

ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ  ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement