ਖ਼ਬਰਾਂ |

ਤਾਜ਼ਾ |

Lok Sabha Election: 'ਆਪ' ਜਲਦੀ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ : ਕੇਜਰੀਵਾਲ
Published : Feb 10, 2024, 5:11 pm IST
Updated : Feb 10, 2024, 5:11 pm IST
SHARE ARTICLE
Arvind Kejriwal
Arvind Kejriwal

ਕੁੱਲ 14 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ 10-15 ਦਿਨਾਂ 'ਚ 'ਆਪ' ਇਨ੍ਹਾਂ ਸਾਰੀਆਂ 14 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ

Lok Sabha Election:  ਖੰਨਾ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੰਸਦੀ ਸੀਟ ਲਈ ਇਕ ਪੰਦਰਵਾੜੇ ਦੇ ਅੰਦਰ ਉਮੀਦਵਾਰਾਂ ਦਾ ਐਲਾਨ ਕਰੇਗੀ। ਉਨ੍ਹਾਂ ਨੇ 'ਆਪ' ਉਮੀਦਵਾਰਾਂ ਦੀ ਜਿੱਤ ਲਈ ਲੋਕਾਂ ਤੋਂ ਆਸ਼ੀਰਵਾਦ ਮੰਗਿਆ।

ਕੇਜਰੀਵਾਲ ਨੇ ਇਹ ਐਲਾਨ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਘਰ-ਘਰ ਰਾਸ਼ਨ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਯੋਜਨਾ ਲਈ ਆਯੋਜਿਤ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਦੋ ਸਾਲ ਪਹਿਲਾਂ ਤੁਸੀਂ ਆਪਣਾ ਆਸ਼ੀਰਵਾਦ ਦਿੱਤਾ ਸੀ। ਤੁਸੀਂ ਸਾਨੂੰ 117 ਵਿੱਚੋਂ 92 ਸੀਟਾਂ ਦਿੱਤੀਆਂ। ਤੁਸੀਂ ਪੰਜਾਬ ਵਿਚ ਇਤਿਹਾਸ ਰਚਿਆ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਫਿਰ ਹੱਥ ਜੋੜ ਕੇ ਤੁਹਾਡਾ ਆਸ਼ੀਰਵਾਦ ਮੰਗਦਾ ਹਾਂ। ਲੋਕ ਸਭਾ ਚੋਣਾਂ ਦੋ ਮਹੀਨਿਆਂ ਵਿਚ ਹੋਣਗੀਆਂ। ਪੰਜਾਬ ਵਿਚ 13 (ਲੋਕ ਸਭਾ) ਸੀਟਾਂ ਹਨ, ਇੱਕ ਚੰਡੀਗੜ੍ਹ ਵਿਚ ਹੈ।

ਕੁੱਲ 14 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ 10-15 ਦਿਨਾਂ 'ਚ 'ਆਪ' ਇਨ੍ਹਾਂ ਸਾਰੀਆਂ 14 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਾਰਟੀ ਨੂੰ ਇਹ ਸਾਰੀਆਂ 14 ਸੀਟਾਂ ਜਿੱਤਣ ਵਿਚ ਉਸੇ ਤਰ੍ਹਾਂ ਮਦਦ ਕਰੋ ਜਿਵੇਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਅਸ਼ੀਰਵਾਦ ਦਿੱਤਾ ਸੀ।

ਕੇਜਰੀਵਾਲ ਨੇ ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਪਿਛਲੇ ਦੋ ਸਾਲਾਂ 'ਚ ਬਹੁਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਤੁਹਾਨੂੰ ਪੁੱਛਿਆ ਜਾਵੇ ਕਿ 75 ਸਾਲਾਂ 'ਚ ਕਾਂਗਰਸ ਨੇ ਕਿਹੜਾ ਚੰਗਾ ਕੰਮ ਕੀਤਾ ਤਾਂ ਯਾਦ ਨਹੀਂ ਆਵੇਗਾ, ਜੇ ਤੁਹਾਨੂੰ ਅਕਾਲੀ ਦਲ ਦੇ ਕੰਮ ਗਿਣਾਉਣ ਲਈ ਕਿਹਾ ਜਾਵੇ ਤਾਂ ਵੀ ਤੁਹਾਨੂੰ ਕੋਈ ਵੀ ਚੰਗਾ ਕੰਮ ਯਾਦ ਨਹੀਂ ਆਵੇਗਾ ਪਰ ਸਾਡੀ ਸਰਕਾਰ ਨੇ 2 ਸਾਲਾਂ ਵਿਚ ਹੀ ਇੰਨੇ ਕੰਮ ਕਰ ਦਿੱਤੇ ਕਿ ਦਿਖ ਰਿਹਾ ਹੈ। 

(For more Punjabi news apart from 'Lok Sabha Elections, stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement