Jaggu Bhagwanpuria News: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ ’ਤੇ ਹਾਈ ਕੋਰਟ ਦੀ ਕਾਰਵਾਈ; ਏਡੀਜੀਪੀ ਜੇਲਾਂ ਨੂੰ ਮਾਣਹਾਨੀ ਨੋਟਿਸ
Published : Feb 10, 2024, 7:33 pm IST
Updated : Feb 10, 2024, 7:33 pm IST
SHARE ARTICLE
Punjab Haryana High Court Action On Gangster Jaggu Bhagwanpuria Petition
Punjab Haryana High Court Action On Gangster Jaggu Bhagwanpuria Petition

5 ਮਾਰਚ ਤਕ ਮੰਗਿਆ ਜਵਾਬ

Jaggu Bhagwanpuria News: ਪੰਜਾਬ-ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜੇਲ ਸ਼ਿਫ਼ਟ ਕਰਨ ਦੀ ਪਟੀਸ਼ਨ ਦਾ ਨੋਟਿਸ ਲਿਆ ਹੈ। ਹਾਈ ਕੋਰਟ ਨੇ ਪੰਜਾਬ ਦੇ ਏਡੀਜੀਪੀ ਜੇਲਾਂ ਅਰੁਣ ਪਾਲ ਸਿੰਘ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਏਡੀਜੀਪੀ ਨੂੰ 5 ਮਾਰਚ ਤਕ ਇਸ ਦਾ ਜਵਾਬ ਦੇਣਾ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ 3 ਮਹੀਨੇ ਬੀਤ ਜਾਣ ਦੇ ਬਾਵਜੂਦ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ 'ਤੇ ਕੋਈ ਕਾਰਵਾਈ ਨਹੀਂ ਹੋਈ। ਭਗਵਾਨਪੁਰੀਆ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਕੇਂਦਰੀ ਜੇਲ ਬਠਿੰਡਾ ਤੋਂ ਤਬਦੀਲ ਕੀਤਾ ਜਾਵੇ। ਇਸ ਵਿਚ ਜੱਗੂ ਦੇ ਵਕੀਲ ਨੇ ਕਿਹਾ ਸੀ ਕਿ ਬਠਿੰਡਾ ਜੇਲ ਵਿਚ ਉਸ ਦੇ ਵਿਰੋਧੀ ਗੈਂਗਸਟਰ ਹਨ। ਇਨ੍ਹਾਂ ਵਿਚ ਨੀਟਾ ਦਿਓਲ, ਦਿਲਪ੍ਰੀਤ ਬਾਬਾ ਅਤੇ ਲਾਰੈਂਸ ਸ਼ਾਮਲ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਈ ਕੋਰਟ ਨੇ ਪਿਛਲੇ ਸਾਲ ਅਕਤੂਬਰ ਵਿਚ ਜੱਗੂ ਦੇ ਵਕੀਲ ਵਲੋਂ ਪਾਈ ਪਟੀਸ਼ਨ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਜੇਲਾਂ ਨੂੰ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਦੇ ਹੁਕਮ ਦਿਤੇ ਸਨ। ਉਪਰੋਕਤ ਕਾਰਵਾਈ ਹੁਕਮਾਂ ਦੇ 10 ਦਿਨਾਂ ਦੇ ਅੰਦਰ ਅੰਦਰ ਕੀਤੀ ਜਾਣੀ ਚਾਹੀਦੀ ਸੀ। ਹੁਣ ਜੱਗੂ ਦੇ ਵਕੀਲ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਏਡੀਜੀਪੀ ਨੇ ਕਾਰਵਾਈ ਨਹੀਂ ਕੀਤੀ। ਇਹ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।

ਇਸ ਤੋਂ ਬਾਅਦ ਸ਼ਨਿਚਰਵਾਰ ਨੂੰ ਇਕ ਹੁਕਮ 'ਚ ਹਾਈ ਕੋਰਟ ਨੇ ਕਿਹਾ ਕਿ ਏਡੀਜੀਪੀ ਇਸ ਮਾਮਲੇ 'ਚ 5 ਮਾਰਚ ਤਕ ਜਵਾਬ ਦੇਣ। ਅਦਾਲਤੀ ਹੁਕਮਾਂ ਦੀ ਉਲੰਘਣਾ ਕਿਉਂ ਕੀਤੀ ਗਈ? ਜੱਗੂ ਦੇ ਵਕੀਲ ਨੇ ਵੀ ਉਸ ਨੂੰ ਕਿਸੇ ਹੋਰ ਜੇਲ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਕਰੀਬ 7 ਮਹੀਨੇ ਪਹਿਲਾਂ ਜੱਗੂ ਵਲੋਂ ਹਾਈ ਕੋਰਟ ਵਿਚ ਇਕ ਅਰਜ਼ੀ ਦਾਇਰ ਕੀਤੀ ਗਈ ਸੀ

(For more Punjabi news apart from Punjab Haryana High Court Action On Gangster Jaggu Bhagwanpuria Petition, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement