Punjab News: AAP ਦੇ SC ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Published : Feb 10, 2024, 2:08 pm IST
Updated : Feb 10, 2024, 2:59 pm IST
SHARE ARTICLE
Attack on district president of SC wing of AAP
Attack on district president of SC wing of AAP

ਘਟਨਾ ਦੀ ਸੀਸੀਟੀਵੀ ਫੁਜੇਟ ਆਈ ਸਾਹਮਣੇ

Punjab News: ਜ਼ਿਲ੍ਹਾ ਪਠਾਨਕੋਟ ਵਿਚ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਮਲੇ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ‘ਆਪ ਆਗੂ’ ਹਰਜੀਤ ਕੁਮਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਘਟਨਾ ਦਾ ਇਕ ਵੀਡੀਉ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਨੌਜਵਾਨ ਉਤੇ ਕੁੱਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਰਜੀਤ ਸਿੰਘ ਨੇ ਦਸਿਆ ਕਿ ਉਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਤੋਂ ਵਾਪਸ ਆ ਰਹੇ ਸਨ ਅਤੇ ਰਾਸਤੇ ਵਿਚ ਉਹ ਇਕ ਢਾਬੇ ਉਤੇ ਰੁਕੇ। ਇਥੇ ਦੋ ਨਕਾਬਪੋਸ਼ਾਂ ਨੇ ਉਨ੍ਹਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਨਹੀਂ ਹੈ। ਉਧਰ ਡੀ.ਐਸ.ਪੀ. ਹਰਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਬੀਤੇ ਦਿਨ ਦਾ ਹੈ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਮਗਰੋਂ ਕਾਰਵਾਈ ਸ਼ੁਰੂ ਕਰ ਦਿਤੀ ਹੈ। ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

 (For more Punjabi news apart from Punjab News Attack on district president of SC wing of AAP, stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement