
ਲੁਧਿਆਣਾ ਤੇ ਜਲੰਧਰ ਵਿਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਸਨ ਮੁਲਜ਼ਮ
Punjab News: ਪਟਿਆਲਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਿੱਲੀ ਤੋਂ ਚਲਾਏ ਜਾ ਰਹੇ ਹਾਈਵੇਅ ਲੁੱਟਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ 5 ਮੈਂਬਰ ਰਾਜਪੁਰਾ ਹਾਈਵੇਅ ਤੋਂ ਗ੍ਰਿਫਤਾਰ ਕੀਤੇ ਗਏ ਹਨ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਗਵ ਨੇ ਸੋਸ਼ਲ ਮੀਡੀਆ ਉਤੇ ਦਸਿਆ ਕਿ ਇਨ੍ਹਾਂ ਖ਼ਿਲਾਫ਼ ਨਵੀਂ ਦਿੱਲੀ ਵਿਚ ਧਾਰਾ-307, 395, 392, 382,379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਸਮੇਤ ਇਕ ਵਾਹਨ ਅਤੇ ਸੰਦ ਬਰਾਮਦ ਕੀਤੇ ਗਏ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
In a major breakthrough @PatialaPolice busts Interstate gang of Highway robbers operating from #Delhi. 5 members arrested from #Rajpura highway.
They have more than 20 criminal cases under Sec-307, 395, 392, 382 ,379 IPC & Arms Act registered against them in #NewDelhi… pic.twitter.com/tfTdO3CW0X
ਉਕਤ ਮੁਲਜ਼ਮਾਂ ਵਲੋਂ ਲੁਧਿਆਣਾ ਅਤੇ ਜਲੰਧਰ ਵਿਚ ਸਨਸਨੀਖੇਜ਼ ਵਾਰਦਾਤਾਂ ਕਰਨ ਦੀ ਯੋਜਨਾ ਸੀ। ਪੁਲਿਸ ਨੇ ਮੁਲਜ਼ਮਾਂ ਵਿਰੁਧ 382, 399, 473 ਆਈ.ਪੀ.ਸੀ. ਅਤੇ 25(6) ਆਰਮਜ਼ ਐਕਟ ਦੇ ਤਹਿਤ ਥਾਣਾ ਸਿਟੀ ਰਾਜਪੁਰਾ, ਪਟਿਆਲਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
(For more Punjabi news apart from Interstate highway robbery gang busted, stay tuned to Rozana Spokesman)