ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਬੈਂਸ 
Published : Feb 10, 2024, 7:48 pm IST
Updated : Feb 10, 2024, 7:48 pm IST
SHARE ARTICLE
Cambridge School in Jalandhar
Cambridge School in Jalandhar

ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ

Punjab News: ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। 

ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ।  ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement