Jalandhar News: ਟਿੱਪਰ ਨੇ ਔਰਤ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ

By : GAGANDEEP

Published : Feb 10, 2024, 7:22 am IST
Updated : Feb 10, 2024, 7:34 am IST
SHARE ARTICLE
The tipper hit the woman, she died on the spot Jalandhar News in punjabi
The tipper hit the woman, she died on the spot Jalandhar News in punjabi

Jalandhar News: ਟਿੱਪਰ ਨੂੰ ਬੈਕ ਕਰਦੇ ਸਮੇਂ ਵਾਪਰਿਆ ਹਾਦਸਾ, ਡਰਾਈਵਰ ਫਰਾਰ

The tipper hit the woman, she died on the spot Jalandhar News in punjabi : ਜਲੰਧਰ ਨੇੜਲੇ ਪਿੰਡ ਧਾਲੀਵਾਲ ਤੋਂ ਥੱਬਲਕੇ ਰੇਲਵੇ ਸਟੇਸ਼ਨ ਨੂੰ ਜਾਂਦੀ ਲਿੰਕ ਸੜਕ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਔਰਤ ਦੀ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਕਮਲਜੀਤ ਕੌਰ ਪਤਨੀ ਯੋਗਰਾਜ ਸਿੰਘ ਵਾਸੀ ਬਜੂਹਾ ਕਲਾਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Health News: ਜੇਕਰ ਤੁਹਾਨੂੰ ਸੌਂਦੇ ਸਮੇਂ ਸਾਹ ਲੈਣ ’ਚ ਹੁੰਦੀ ਹੈ ਤਕਲੀਫ਼ ਤਾਂ ਤੁਰਤ ਡਾਕਟਰ ਤੋਂ ਲਵੋ ਸਲਾਹ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਕਿ ਉਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਿੱਪਰ ਚਾਲਕ ਆਪਣੇ ਟਿੱਪਰ ਨੂੰ ਪਿੱਛੇ ਕਰ ਰਿਹਾ ਸੀ ਕਿ ਉਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (10 ਫਰਵਰੀ 2024)

ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਗਿਆ ਹੈ। ਮੌਕੇ ਦੇ ਗਵਾਹਾਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਟਿੱਪਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ 'ਚ ਹੋਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The tipper hit the woman, she died on the spot Jalandhar News in punjabi  , stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement