Vikramjit Singh Sahney News: ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿਚ ਚੁੱਕਿਆ ਡਰੱਗ ਸਪਲਾਈ ਦਾ ਮੁੱਦਾ
Published : Feb 10, 2024, 3:37 pm IST
Updated : Feb 10, 2024, 3:37 pm IST
SHARE ARTICLE
Vikramjit Singh Sahney
Vikramjit Singh Sahney

10 ਹੋਰ ਸੰਸਦ ਮੈਂਬਰਾਂ ਨੇ ਵੀ ਵਿਚਾਰ ਦਾ ਕੀਤਾ ਸਮਰਥਨ

Vikramjit Singh Sahney: ਸੰਸਦ ਦੇ ਸਿਫ਼ਰ ਕਾਲ ਦੌਰਾਨ ਇਕ ਭਾਵੁਕ ਸੰਬੋਧਨ ਵਿਚ ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਫੈਲੀ ਨਸ਼ਿਆਂ ਦੀ ਬਿਮਾਰੀ ਦਾ ਚਿੰਤਾਜਨਕ ਮੁੱਦਾ ਉਠਾਇਆ।

1 ਫਰਵਰੀ ਨੂੰ ਭਾਰਤ-ਪਾਕਿਸਤਾਨ ਬਾਰਡਰ 'ਤੇ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਬੀ.ਐਸ.ਐਫ ਦੇ ਡਰੱਗ ਬਸਟ ਆਪਰੇਸ਼ਨ ਦੀਆਂ ਤਾਜ਼ਾ ਘਟਨਾਵਾਂ ਨੂੰ ਉਜਾਗਰ ਕਰਦੇ ਹੋਏ, ਸਾਹਨੀ ਨੇ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੇ ਬੇਈਮਾਨ ਗਠਜੋੜ ਨੂੰ ਰੇਖਾਂਕਿਤ ਕੀਤਾ।

ਉਨ੍ਹਾਂ ਨੇ ਪਾਕਿਸਤਾਨ ਤੋਂ ਨਸ਼ਾ ਤਸਕਰਾਂ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਨੌਜਵਾਨਾਂ ਦੀ ਭਰਤੀ ਅਤੇ ਭਾਰਤ ਦੀਆਂ ਜੇਲ੍ਹਾਂ ਤੋਂ ਚੱਲ ਰਹੇ ਡਰੱਗ ਮਾਫੀਆ ਵਿਚਕਾਰ ਸਬੰਧਾਂ ਦਾ ਖੁਲਾਸਾ ਕੀਤਾ। ਸਾਹਨੀ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਘੁਸਪੈਠ ਚਿੰਤਾ ਦਾ ਵਿਸ਼ਾ ਹੈ, ਸਾਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਸਾਹਨੀ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕਾਰ ਹੋਣ ਤੋਂ ਬਚਾਉਣ ਲਈ ਸਰਕਾਰ ਨੂੰ ਐਂਟੀ ਡਰੋਨ ਤਕਨਾਲੋਜੀ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਵੀ ਅਪੀਲ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਾਹਨੀ ਨੇ ਇਹ ਵੀ ਕਿਹਾ ਕਿ ਭਾਰਤ ਦੇ ਸ਼ਹਿਰਾਂ ਅਤੇ ਨਾਈਟ ਕਲੱਬਾਂ ਵਿਚ ਨਸ਼ੇ ਦੀ ਆਸਾਨੀ ਨਾਲ ਉਪਲਬਧਤਾ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਦੀਮਕ ਵਾਂਗ ਖਾ ਰਹੀ ਹੈ। ਸਾਨੂੰ ਸਪਲਾਈ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ, ਨਸ਼ੇ ਦੀ ਆਸਾਨੀ ਨਾਲ ਹੋਣ ਵਾਲੀ ਉਪਲਬਧਤਾ 'ਤੇ ਸਖ਼ਤ ਕੰਟਰੋਲ ਕਰਨ ਚਾਹੀਦਾ ਹੈ ਅਤੇ ਨਸ਼ਾ ਮੁੜ ਵਸੇਬਾ ਕੇਂਦਰਾਂ ਦੀ ਸਹਾਇਤਾ ਨਾਲ ਨਸ਼ਿਆਂ ਰਾਹੀਂ ਪੈਦਾ ਹੋਏ ਖਤਰੇ ਦਾ ਮੁਕਾਬਲਾ ਕਰਨ ਲਈ ਜੰਗੀ ਪੱਧਰ ‘ਤੇ ਮਜ਼ਬੂਤ ਅਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਸਾਹਨੀ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਟਾਸਕ ਫੋਰਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਸਥਾਪਨਾ ਲਈ ਨਸ਼ਾ ਤਸਕਰੀ ਅਤੇ ਇਸ ਨਾਲ ਲੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

(For more Punjabi news apart from Vikramjit Singh Sahney raised the issue of drug supply in Parliament, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement