
ਮਾਨਸਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਝੜਪ
Punjab News: ਮਾਨਸਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪੁਲਿਸ ਉੱਤੇ ਗੈਂਗਸਟਰਾਂ ਨੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿਚ ਸੀ.ਆਈ.ਏ ਇੰਚਾਰਜ ਜਗਦੀਸ਼ ਸ਼ਰਮਾ ਅਤੇ ਹੋਰ ਪੁਲਿਸ ਮੁਲਾਜ਼ਮਾਂ ਨੇ ਗੋਲੀਆਂ ਚਲਾਈਆਂ। ਇਸ ਗੋਲੀਬਾਰੀ ਵਿਚ ਇਕ ਗੈਂਗਸਟਰ ਜ਼ਖਮੀ ਹੋ ਗਿਆ ਹੈ।