ਖ਼ਬਰਾਂ |

ਤਾਜ਼ਾ |

ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਅਦਾਲਤ ਤੋਂ ਮਿਲੀ ਰਾਹਤ, ਕੇਸ 'ਚੋਂ ਹਟਾਇਆ ਸੋਨੂ ਸੂਦ ਦਾ ਨਾਮ
Published : Feb 10, 2025, 10:28 pm IST
Updated : Feb 10, 2025, 10:28 pm IST
SHARE ARTICLE
Bollywood actor Sonu Sood gets relief from court, Sonu Sood's name removed from the case
Bollywood actor Sonu Sood gets relief from court, Sonu Sood's name removed from the case

29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਕੀਤਾ ਸੀ ਜਾਰੀ

ਲੁਧਿਆਣਾ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਰਕੀਜਾ 'ਫੇਕ ਕੋਇਨ ਐਪ' ਮਾਮਲੇ 'ਚ ਅੱਜ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਲ ਰਾਹੀਂ ਪੇਸ਼ੀ ਹੋਈ ਹੈ।ਇਸ ਦੌਰਾਨ ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੰਦੇ ਹੋਏ ਕੇਸ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਲੁਧਿਆਣਾ ਦੇ ਜੇਐਮਆਈਸੀ ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਅਦਾਲਤ ਨੇ ਓਸ਼ੀਵਾਰਾ ਪੁਲਿਸ ਸਟੇਸ਼ਨ, ਅੰਧੇਰੀ ਵੈਸਟ, ਮੁੰਬਈ ਦੇ ਐੱਸਐੱਚਓ ਨੂੰ ਹੁਕਮ ਦਿੱਤਾ ਕਿ ਅਦਾਕਾਰ ਸੋਨੂੰ ਸੂਦ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਇਸ ਤਹਿਤ ਅੱਜ ਸੋਨੂੰ ਸੂਦ ਦੇ ਅਦਾਲਤ 'ਚ ਪੇਸ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਪਰ ਅਦਾਲਤ ਅੱਗੇ ਪੇਸ਼ ਨਾ ਹੋਣ ਕਰਕੇ ਉਨ੍ਹਾਂ ਖਿਲਾਫ ਸੰਮਨ ਜਾਰੀ ਕੀਤੇ ਗਏ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਤਰੀਕ ਸੀ ਅਤੇ ਸੋਨੂੰ ਸੂਦ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਨੇ ਆਪਣੀ ਗਵਾਹੀ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਇਸ ਕੇਸ ਦੇ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲੋਕਸਭਾ ਮੈਂਬਰੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਪਾਲ ਦੀ ਕਾਨੂੰਨੀ ਭੂਮਿਕਾ 'ਤੇ ਵਕੀਲ ਨਾਲ ਖਾਸ ਗੱਲਬਾਤ

22 Apr 2026 12:40 PM

Chandigarh University ਹੋਣ ਹਰ ਵਿਦਿਆਰਥੀਆਂ ਨੂੰ ਦੇਵੇਗੀ 200 ਕਰੋੜ ਦੀ Scholarship !

22 Apr 2026 12:39 PM

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM
Advertisement