
'ਚਿੱਤਰਕਾਰੀ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ।
ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਆਰਟਿਸਟ ਜੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਉਨ੍ਹਾ ਨੇ ਕਿਹਾ ਹੈ ਕਿ ਚਿੱਤਰਕਾਰੀ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ ਹੈ, ਇਹ ਘਾਟਾ ਨਾ ਪੂਰਨ ਯੋਗ ਹੈ। ਉਹਨਾਂ ਵੱਲੋਂ ਚਿੱਤਰਕਾਰੀ ਦੇ ਨਾਲ ਸਿੱਖ ਵਿਰਾਸਤ ਅਤੇ ਸੱਭਿਆਚਾਰ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆ ਤੀਕ ਯਾਦ ਕੀਤਾ ਜਾਵੇਗਾ। ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ।