ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ HSGMC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ 
Published : Feb 10, 2025, 6:32 pm IST
Updated : Feb 10, 2025, 6:32 pm IST
SHARE ARTICLE
ਬਲਜੀਤ ਸਿੰਘ ਦਾਦੂਵਾਲ
ਬਲਜੀਤ ਸਿੰਘ ਦਾਦੂਵਾਲ

HSGMC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ 

HSGMC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਪੋਕਸਮੈਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਤਕ ਜਥੇਦਾਰਾਂ ਨੂੰ ਲਗਾਉਣ ਦਾ ਕੋਈ ਵਿਧੀ ਵਿਧਾਨ ਨਹੀਂ ਬਣਦਾ, ਉਦੋਂ ਤਕ ਅਜਿਹੇ ਫ਼ੈਸਲੇ ਹੀ ਹੁੰਦੇ ਰਹਿਣਗੇ। ਦਾਦੂਵਾਲ ਨੇ ਇਹ ਵੀ ਕਿਹਾ ਕਿ ਜਦ ਤਕ ਨਿਰਖੱਪ ਤੌਰ ਤੇ ਸਰਬੱਤ ਖ਼ਾਲਸਾ ਬੁਲਾ ਕੇ ਜਥੇਦਾਰ ਨਹੀਂ ਥਾਪਿਆ ਜਾਂਦਾ, ਉਦੋਂ ਤਕ ਅਕਾਲੀ ਦਲ ਆਪ ਹੁਦਰੀ ਕਰਦਾ ਰਹੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਕ ਸਿਆਸੀ ਧਿਰ ਦੁਆਰਾ ਇਸੇ ਤਰ੍ਹਾਂ ਹੀ ਐਸਜੀਪੀਸੀ ਤੇ ਕਬਜ਼ਾ ਬਰਕਰਾਰ ਰੱਖਿਆ ਜਾਵੇਗਾ ਤਾਂ ਅਜਿਹੇ ਹੀ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਦਾਦੂਵਾਲ ਨੇ ਕਿਹਾ ਕਿ ਇਹ ਸਿਆਸੀ ਫ਼ੈਸਲਾ ਹੈ, ਧਾਰਮਿਕ ਫ਼ੈਸਲਾ ਨਹੀਂ।

ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਤੋਂ ਬਾਦਲ ਪਰਿਵਾਰ ਦੇ ਪ੍ਰਬੰਧ ਵਿਚ ਇਹ ਤਖ਼ਤ ਆਏ ਹਨ, ਉਦੋਂ ਤੋਂ ਅਜਿਹੇ ਹੀ ਫ਼ੈਸਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਰਘਬੀਰ ਸਿੰਘ ਹੁਰਾਂ ਨੇ ਕੁਝ ਸਮਾਂ ਪਹਿਲਾਂ ਤਾਂ ਇਹ ਵੀ ਕਿਹਾ ਸੀ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਐਸਜੀਪੀਸੀ ਨੇ ਕਾਰਵਾਈ ਕੀਤੀ ਤਾਂ ਉਹ ਵੀ ਅਸਤੀਫ਼ਾ ਦੇ ਦੇਣਗੇ। ਹੁਣ ਤਾਂ ਜਥੇਦਾਰ ਰਘਬੀਰ ਸਿੰਘ ਦੇ ਬਚਨਾ ਦੀ ਹੀ ਉਡੀਕ ਰਹੇਗੀ ਕਿ ਉਹ ਕੀ ਫ਼ੈਸਲਾ ਲੈਂਦੇ ਨੇ? 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement