
ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ
ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਐਸਜੀਪੀਸੀ ਦੀ ਕਾਰਵਾਈ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਹੋਇਆ ਐਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਨੇ ਕਿਹਾ ਸੀ ਕਿ ਤੁਸੀਂ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੇ, ਪਰ ਇਕ ਪਰਿਵਾਰ ਨੂੰ ਖੁਸ਼ ਕਰਨ ਵਾਸਤੇ ਐਸਜੀਪੀਸੀ ਵਾਲਿਆਂ ਨੇ ਇਹ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ।
ਮਨਜੀਤ ਸਿੰਘ ਨੇ ਕਿਹਾ ਕਿ ਬਾਦਲਾਂ ਨੂੰ ਹਮੇਸ਼ਾਂ ਹੀ ਸੱਚ ਚੁਭਦਾ ਰਿਹਾ ਹੈ ਅਤੇ ਸੱਚ ਨਾਲ ਉਹ ਕਦੇ ਨਹੀਂ ਖੜ੍ਹੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਦੇ ਵਲੋਂ ਅਕਾਲ ਤਖ਼ਤ ਸਾਹਿਬ ਦੇ ਨਾਲ ਮੱਥਾ ਲਾਇਆ ਹੈ, ਜਿਸ ਦੀ ਸਜ਼ਾ ਉਨ੍ਹਾਂ ਨੂੰ ਭੁਗਤਣੀ ਪਵੇਗੀ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਬਾਦਲਾਂ ਦਾ ਜਿਵੇਂ ਹੁਕਮ ਹੁੰਦਾ ਹੈ, ਐਸਜੀਪੀਸੀ ਨੇ ਉਵੇਂ ਫ਼ੈਸਲਾ ਕਰਨਾ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਅਕਾਲ ਤਖਤ ਸਾਹਿਬ ਤੋਂ ਭਗੌੜਿਆਂ (ਬਾਦਲਾਂ) ਦਾ ਹੁਣ ਵੱਖਰਾ ਗਰੁੱਪ ਹੋ ਜਾਵੇਗਾ।