
Machhiwara News: ਕਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
ਮਾਛੀਵਾੜਾ ਸਾਹਿਬ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਸਮਰਾਲਾ ਰੋਡ ’ਤੇ ਸ਼ਿਵਾ ਪੈਲੇਸ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਮ੍ਰਿਤਕਾਂ ਦੀ ਪਹਿਚਾਣ ਗੋਬਿੰਦਾ ਕੁਮਾਰ (29) ਅਤੇ ਮਿਥਨ ਕੁਮਾਰ (32) ਵਾਸੀ ਗੁਰੋ ਕਾਲੋਨੀ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਰਾਮ ਭਰੋਸੇ ਸਾਹਨੀ ਨਾਂ ਦਾ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਟੋਰ 'ਤੇ ਕੰਮ ਕਰਕੇ ਮੋਟਰਸਾਈਕਲ 'ਤੇ ਵਾਪਸ ਘਰ ਜਾ ਰਹੇ ਸਨ।
ਇਸ ਦੌਰਾਨ ਸ਼ਿਵਾ ਪੈਲੇਸ ਨੇੜੇ ਮਾਛੀਵਾੜਾ ਵਲੋਂ ਆ ਰਹੀ ਇੱਕ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗੇ, ਜਦਕਿ ਨੇੜੇ ਇੱਕ ਪੈਦਲ ਤੁਰਿਆ ਆ ਰਿਹਾ ਵਿਅਕਤੀ ਭਰੋਸੇ ਸਾਹਨੀ ਵੀ ਇਸ ਹਾਦਸੇ ਦੀ ਲਪੇਟ 'ਚ ਆ ਗਿਆ, ਜੋ ਕਿ ਜ਼ਖ਼ਮੀ ਹੋ ਗਿਆ। ਗੋਬਿੰਦਾ ਕੁਮਾਰ ਤੇ ਮਿਥਨ ਕੁਮਾਰ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਤੀਜਾ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।