ਸ਼ੰਭੂ ਮੋਰਚੇ 'ਤੇ ਜਥੇਬੰਦੀਆਂ ਵੱਲੋਂ ਪ੍ਰੈਸ ਵਾਰਤਾ, 12 ਦੀ ਏਕਤਾ ਮੀਟਿੰਗ, ਕੇਂਦਰ ਨਾਲ ਮੀਟਿੰਗ ਨੂੰ ਲੈ ਕੇ ਕੀਤੇ ਵੱਡੇ ਐਲਾਨ
Published : Feb 10, 2025, 8:23 pm IST
Updated : Feb 10, 2025, 8:23 pm IST
SHARE ARTICLE
Major announcements made by organizations on Shambhu Morcha regarding press conference, unity meeting of 12, meeting with the Center
Major announcements made by organizations on Shambhu Morcha regarding press conference, unity meeting of 12, meeting with the Center

12 ਫਰਵਰੀ ਦੇ ਸੱਦੀ ਗਈ ਮੀਟਿੰਗ ਵਿੱਚ ਦਿੱਲੀ ਅੰਦੋਲਨ 2 ਵੱਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਾ ਰਿਹਾ ਹੈ।

 ਸ਼ੰਭੂ ਬਾਰਡਰ: ਸ਼ੰਭੂ ਬਾਰਡਰ ਮੋਰਚੇ ਉੱਤੇ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਖੇਤੀ ਸੈਕਟਰ ਦੇ ਸੰਕਟਾਂ ਨੂੰ ਹੱਲ ਕਰਨ ਲਈ ਜਾਰੀ ਸੰਘਰਸ਼ ਨੂੰ ਹੋਰ ਵਿਆਪਕ ਪੱਧਰ ਉਤੇ ਲਿਜਾਣ ਲਈ ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ ਜਾਰੀ ਯਤਨਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਫਰਵਰੀ ਦੇ ਸੱਦੀ ਗਈ ਮੀਟਿੰਗ ਵਿੱਚ ਦਿੱਲੀ ਅੰਦੋਲਨ 2 ਵੱਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਾ ਰਿਹਾ ਹੈ।

ਉਹਨਾ ਕਿਹਾ ਕਿ ਅਸੀਂ ਸਮੁੱਚੀ ਏਕਤਾ ਦੇ ਹਾਮੀਂ ਹਾਂ, ਪਰ ਕਿਸ ਤਰ੍ਹਾਂ ਦੀ ਏਕਤਾ ਉਪਰ ਸਹਿਮਤੀ ਬਣਦੀ ਹੈ, ਇਹ ਮੀਟਿੰਗ ਵਿੱਚ ਹੀ ਤਹਿ ਹੋਵੇਗਾ। ਉਹਨਾਂ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਾਰੀਆਂ ਜਥੇਬੰਦੀਆਂ ਨੂੰ ਏਕਤਾ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਉਹਨਾ ਕਿਹਾ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕਰਾਂਗੇ, ਹਾਲਾਂਕਿ ਸਰਕਾਰ ਦੇ ਮਨਸ਼ੇ ਇਸ ਵਾਰ ਦੇ ਬਜ਼ਟ ਪੇਸ਼ ਕਰਨ ਵੇਲੇ ਵੀ ਸਾਫ਼ ਹੋ ਚੁੱਕੇ ਹਨ, ਪਰ ਅਸੀਂ ਕਦੇ ਵੀ ਗੱਲ ਕਰਨ ਤੋਂ ਪਿੱਛੇ ਨਹੀਂ ਹਟੇ। ਉਹਨਾਂ ਕਿਹਾ ਕਿ 13 ਤਰੀਕ ਨੂੰ ਮੋਰਚੇ ਦਾ ਇੱਕ ਸਾਲ ਪੂਰਾ ਹੋਣ ਮੌਕੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ ਸ਼ੰਭੂ ਪਹੁੰਚ ਰਹੇ ਹਨ ਅਤੇ ਪੰਜਾਬ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਿਸਾਨ ਮਜ਼ਦੂਰ ਵੀ ਵੱਡੀ ਗਿਣਤੀ ਵਿਚ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ 14 ਦੀ ਮੀਟਿੰਗ ਵਿੱਚ ਕੋਈ ਸੁਚੱਜਾ ਹੱਲ ਨਹੀਂ ਕੱਢਿਆ ਜਾਂਦਾ ਤਾਂ 25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ । ਉਹਨਾ ਕਿਹਾ ਕਿ ਖੰਨਾ ਤੋਂ ਨੌਜਵਾਨ ਅਥਲੀਟ ਕੋਚ ਦਿਲਪ੍ਰੀਤ ਸਿੰਘ, ਦਿੱਲੀ ਅੰਦੋਲਨ 2 ਦੀਆਂ ਮੰਗਾਂ ਦੇ ਹੱਕ ਵਿੱਚ ਪਾਰਲੀਮੈਂਟ ਤੱਕ 302 ਕਿਲੋਮੀਟਰ ਦਾ ਪੈਂਡਾ ਦੌੜ ਲਗਾ ਕੇ ਤਹਿ ਕਰਨ ਜਾ ਰਹੇ ਹਨ, ਅੰਦੋਲਨਕਾਰੀ ਜਥੇਬੰਦੀਆਂ ਵੱਲੋਂ ਉਹਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਉਹਨਾ ਕਿਹਾ ਕਿ ਅਮਰੀਕਾ ਵੱਲੋਂ ਡੀਪੋਰਟ ਕੀਤੇ ਭਾਰਤੀ ਨਾਗਰਿਕਾਂ ਬਾਰੇ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਨੂੰ ਤਾੜਨਾ ਕਰਨੀ ਚਾਹੀਦੀ ਹੈ, ਪਰ ਸਰਕਾਰ ਵੱਲੋਂ ਧਾਰੀ ਚੁੱਪੀ ਦੇਸ਼ ਦਾ ਅਪਮਾਨ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਪੀੜਤ ਨੌਜਵਾਨਾਂ ਦੀ ਮਾਲੀ ਸਹਾਇਤਾ ਅਤੇ ਪੁਨਰਵਾਸ ਲਈ ਯੋਜਨਾ ਬਣਾਈ ਜਾਵੇ। ਉਹਨਾ ਕਿਹਾ ਕਿ ਕਿਸਾਨ ਮਜਦੂਰ ਮੋਰਚਾ ਭਾਰਤ, 5 ਫਰਵਰੀ 2022 ਨੂੰ ਪੰਜਾਬ ਅੰਦਰ ਪ੍ਰਧਾਨ ਮੰਤਰੀ ਮੋਦੀ ਦੀ ਚੋਣ ਪ੍ਰਚਾਰ ਫੇਰੀ ਦੌਰਾਨ ਹੋਏ ਸ਼ਾਂਤੀਪੂਰਨ ਵਿਰੋਧ ਕਰਨ ਤੇ ਕਿਸਾਨ ਆਗੂਆਂ ਤੇ ਧਾਰਾ 307 ਦੇ ਤਹਿਤ ਕੀਤੇ, ਨਜ਼ਾਇਜ਼ ਪਰਚਿਆਂ ਦੀ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਪਾਏ ਗਏ ਝੂਠੇ ਪਰਚੇ ਰੱਦ ਕੀਤੇ ਜਾਣ।

 ਇਸ ਮੌਕੇ ਜਸਵਿੰਦਰ ਸਿੰਘ ਲੋਂਗੋਵਾਲ, ਜੰਗ ਸਿੰਘ ਭਤੇੜੀ, ਗੁਰਅਮਨੀਤ ਮਾਂਗਟ, ਹਰਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਰੰਗੜਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਸਮੇਤ ਸੈਂਕੜੇ ਕਿਸਾਨ ਮਜਦੂਰ ਹਾਜ਼ਿਰ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement