ਰਵਨੀਤ ਬਿੱਟੂ ਦਾ ਕਰੀਬੀ ਸਾਥੀ ਪੁਲਿਸ ਵਲੋਂ ਗ੍ਰਿਫ਼ਤਾਰ, ਭੜਕੇ ਬਿੱਟੂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
Published : Feb 10, 2025, 10:36 am IST
Updated : Feb 10, 2025, 11:18 am IST
SHARE ARTICLE
Ravneet Bittu
Ravneet Bittu

ਰਵਨੀਤ ਬਿੱਟੂ ਦਾ ਕਰੀਬੀ ਸਾਥੀ ਪੁਲਿਸ ਵਲੋਂ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਉਨ੍ਹਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਨੂੰ ਦਿੱਲੀ ਵਿਚ ਹਾਰ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਾਰਨ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ। 

ਨੇ ਸੋਸ਼ਲ ਮੀਡੀਆ ਤੇ ਲੰਘੀ ਰਾਤ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸੰਸਦ ਸੈਸ਼ਨ ਖਤਮ ਹੋਣ ਤੋਂ ਬਾਅਦ, ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦੇਵੇਗਾ। 

ਬਿੱਟੂ ਦਾ ਤਰਕ ਹੈ ਕਿ ਦਿੱਲੀ ਵਿੱਚ ਹਾਰ ਤੋਂ ਬਾਅਦ, ਆਪ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਮਾਲ ਐਨਕਲੇਵ ਦੇ ਰਹਿਣ ਵਾਲੇ ਰਵੀਸ਼ ਗੁਪਤਾ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ 'ਤੇ ਪੁਲਿਸ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪਹਿਲਾਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਰਾਜੀਵ ਰਾਜਾ ਦਾ ਨਾਮ ਸਾਹਮਣੇ ਆਇਆ।

ਦੋਸ਼ ਹੈ ਕਿ ਰਾਜੀਵ ਰਾਜਾ ਦੇ ਮੋਬਾਈਲ ਵਿੱਚ ਉਸ ਦੇ ਕਾਲ ਡਿਟੇਲ ਸਾਹਮਣੇ ਆਏ ਸਨ। ਇਸ 'ਤੇ ਪੁਲਿਸ ਨੇ ਰਾਜੀਵ ਰਾਜਾ ਨੂੰ ਹਿਰਾਸਤ ਵਿੱਚ ਲੈ ਲਿਆ। ਰਾਜਾ ਦਾ ਨਾਮ ਜਬਰੀ ਵਸੂਲੀ ਦੇ ਇੱਕ ਮਾਮਲੇ ਵਿੱਚ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

 

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੀ ਪੋਸਟ
ਸੋਸ਼ਲ ਮੀਡੀਆ 'ਤੇ ਪੋਸਟ ਪਾਉਂਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ  ਮੇਰੇ ਬਹੁਤ ਹੀ ਨਜ਼ਦੀਕੀ ਸਾਥੀ ਜਿਸ ਨਾਲ ਮੇਰੇ ਪਰਿਵਾਰ ਦਾ ਪੀੜ੍ਹੀ ਵਾਰ ਰਿਸ਼ਤਾ ਹੈ, ਰਾਜੇਸ਼ ਅੱਤਰੀ ਨੂੰ ਵੀ ਅੱਜ ਸਵੇਰੇ ਗਿਰਫ਼ਤਾਰ ਕਰ ਲਿਆ ਗਿਆ ਹੈ। ਤਾਕਤ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਨੇ ਮੇਰੇ 2 ਨਿਰਦੋਸ਼ ਸਾਥੀ ਗ੍ਰਿਫ਼ਤਾਰ ਕਰ ਲਏ ਹਨ ਤੇ ਹੋਰ ਸਾਥੀਆਂ ਦੇ ਘਰਾਂ ਤੇ ਰੇਡਾਂ ਕਰਵਾ ਰਿਹਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement