17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ
Published : Feb 10, 2025, 8:41 pm IST
Updated : Feb 10, 2025, 8:41 pm IST
SHARE ARTICLE
Vigilance Bureau registers bribery case against constable for accepting bribe of Rs. 17800
Vigilance Bureau registers bribery case against constable for accepting bribe of Rs. 17800

ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹਨ ਹੌਲਦਾਰ ਰਣਜੀਤ ਸਿੰਘ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ, ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਾਇਰ ਕਰਵਾਈ  ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਿਸ ਚੌਕੀ ਬੁਲਾਇਆ ਸੀ, ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ।

ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ ਚੋਂ 800 ਰੁਪਏ ਮੌਕੇ ਤੇ ਹੀ ਕੱਢ ਲਏ ਤੇ ਉਸਨੂੰ ਛੱਡ ਦਿੱਤਾ। ਬਾਅਦ ਵਿੱਚ, ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਗੂਗਲ ਪੇਅ ਰਾਹੀਂ 10,000 ਰੁਪਏ ਅਤੇ 7000 ਰੁਪਏ ਨਕਦੀ ਦੇ ਰੂਪ ਵਿੱਚ ਰਿਸ਼ਵਤ ਲਈ।

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਪੜਤਾਲ ਤੇ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਅਤੇ ਪ੍ਰਾਪਤ ਹੋਏ ਮੌਖਿਕ, ਆਡੀਓ ਅਤੇ ਦਸਤਾਵੇਜੀ ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ, ਉਕਤ ਮੁਲਜ਼ਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ  ਜਾਂਚ ਦੌਰਾਨ ਸਹਾਇਕ ਸਬ-ਇੰਸਪੈਕਟਰ ਮੇਵਾ ਸਿੰਘ, ਸਹਾਇਕ ਸਬ-ਇੰਸਪੈਕਟਰ ਰਾਮ ਮੂਰਤੀ ਅਤੇ ਸਬੰਧਤ ਐਸ.ਐਚ.ਓ. ਦੀ ਭੂਮਿਕਾ ਵੀ ਪੜਤਾਲੀ  ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement