ਬਠਿੰਡਾ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ 'ਚ ਭਗਤ ਰਵਿਦਾਸ ਜੀ ਦੀ ਬਾਣੀ ਦੀ ਹੋਈ ਬੇਅਦਬੀ

By : JAGDISH

Published : Feb 10, 2026, 10:57 am IST
Updated : Feb 10, 2026, 10:57 am IST
SHARE ARTICLE
Desecration of Bhagat Ravidas Ji's hymns in Phulewala village of Bathinda district
Desecration of Bhagat Ravidas Ji's hymns in Phulewala village of Bathinda district

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਰਾਮਪੁਰਾ  : ਪੰਜਾਬ ਦੇ ਰਾਮਪੁਰਾ ਫੂਲ ਅਧੀਨ ਆਉਂਦੇ ਪਿੰਡ ਫੂਲੇਵਾਲਾ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲੇ ਸਾਹਮਣੇ ਆਇਆ ਹੈ। ਜਿੱਥੇ ਸ਼ਰਾਰਤੀ ਅਨਸਰਾਂ ਨੇ ਭਗਤ ਰਵਿਦਾਸ ਜੀ ਦੀ ਬਾਣੀ ਵਾਲੇ ਪੰਨੇ ਪਾੜ ਕੇ ਬੱਸ ਅੱਡੇ ਦੇ ਨੇੜੇ ਸੁੱਟ ਦਿੱਤੇ, ਜਿਸ ਨਾਲ ਪਿੰਡ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਮਾਹੌਲ ਤਣਾਅਪੂਰਨ ਬਣ ਗਿਆ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਆਪਣੀ ਟੀਮ ਸਮੇਤ ਫੂਲੇਵਾਲਾ ਪਿੰਡ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਜਥੇਦਾਰ ਨੇ ਕਿਹਾ ਕਿ ਸੁੱਟੇ ਗਏ ਪੰਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਗੁਟਕਾ ਸਾਹਿਬ ਦੇ ਨਹੀਂ ਸਨ, ਸਗੋਂ ਭਗਤ ਰਵਿਦਾਸ ਜੀ ਦੀਆਂ ਬਾਣੀਆਂ ਵਾਲੇ ਸਨ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਦਾ ਭਰੋਸਾ ਦਿੱਤਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement