ਮੋਗਾ ’ਚ ਪਰਵਾਸੀ ਮਜ਼ਦੂਰਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
Published : Feb 10, 2026, 1:10 pm IST
Updated : Feb 10, 2026, 1:10 pm IST
SHARE ARTICLE
Unidentified persons opened fire on migrant workers in Moga
Unidentified persons opened fire on migrant workers in Moga

ਜ਼ਖ਼ਮੀ ਅਸ਼ੋਕ ਕੁਮਾਰ ਤੇ ਸਬੋਧ ਬਿਹਾਰ ਨੂੰ ਹਸਪਤਾਲ ’ਚ ਕਰਵਾਇਆ ਭਰਤੀ

ਮੋਗਾ : ਮੋਗਾ ਜ਼ਿਲ੍ਹੇ ਜ਼ੀਰਾ ਨੇੜੇ ਪਾਰਸ ਮਸਾਲਾ ਫੈਕਟਰੀ ਨੇੜੇ ਸਕੂਟਰ ਸਵਾਰ ਅਣਪਛਾਤੇ ਵਿਅਕਤੀਆਂ ਨੇ 2 ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ ਬਿਹਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ ਬਿਹਾਰ ਦੇ ਸੀਤਾ ਮੜ੍ਹੀ ਦਾ ਰਹਿਣ ਵਾਲੇ ਦੱਸਿਆ ਜਾ ਰਿਹਾ ਹੈ । ਜ਼ਖ਼ਮੀ ਮਜ਼ਦੂਰਾਂ ਦੇ ਇਕ ਸਾਥੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਵਿਅਕਤੀ ਸਕੂਟਰ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰ ਦਿੱਤੀ। ਅਸ਼ੋਕ ਕੁਮਾਰ ਜੋ ਕਿ ਲੇਬਰ ਦਾ ਕੰਮ ਕਰਦਾ ਹੈ ਅਤੇ ਉਹ ਕੰਮ ਤੇ ਜਾ ਰਿਹਾ ਸੀ ਅਤੇ ਉਸ ਦੀ ਲੱਤ ਵਿੱਚ ਤਿੰਨ ਗੋਲ਼ੀਆਂ ਲੱਗੀਆਂ । ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement