
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 77ਵਾਂ ਜਨਮ ਦਿਨ ਮਨਾ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ...
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 77ਵਾਂ ਜਨਮ ਦਿਨ ਮਨਾ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਬਾਰੇ ਫ਼ੈਸਲਾ ਲੈਣ ਲਈ ਅੱਜ ਦਿੱਲੀ 'ਚ ਕਾਂਗਰਸ ਹਾਈਕਮਾਨ ਦੀ ਮੀਟਿੰਗ ਸੱਦੀ ਗਈ ਹੈ। ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ ਅਤੇ ਰਵੀਨ ਠੁਕਰਾਲ ਦਿੱਲੀ ਪੁੱਜੇ ਹੋਏ ਹਨ। ਮੁੱਖ ਮੰਤਰੀ ਨੇ ਸਨਿੱਚਰਵਾਰ ਦੇਰ ਰਾਤ ਦਿੱਲੀ ਦੇ ਕਪੂਰਥਲਾ ਹਾਊਸ 'ਚ ਕੇਟ ਕੱਟਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਦਾ ਜਨਮ 10 ਮਾਰਚ 1942 ਨੂੰ ਪਟਿਆਲਾ ਰਿਆਸਤ ਦੇ ਰਾਜਾ ਯਾਦਵਿੰਦਰ ਸਿੰਘ ਅਤੇ ਮਹਿਤਾਬ ਕੌਰ ਦੇ ਘਰ ਹੋਇਆ ਸੀ। ਅਮਰਿੰਦਰ ਸਿੰਘ ਨੇ 16 ਮਾਰਚ 2017 ਨੂੰ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ। ਇਸ ਤੋਂ ਪਹਿਲਾਂ ਉਹ ਦੋ ਵਾਰ ਮੈਂਬਰ ਪਾਰਲੀਮੈਂਟ 1980-84 ਪਟਿਆਲਾ ਲੋਕ ਸਭਾ ਹਲਕੇ ਤੋਂ ਅਤੇ 2014 ਤੋਂ 2017 ਤੱਕ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਰਹਿ ਚੁੱਕੇ ਹਨ। ਸਾਲ 2002 ਤੋਂ 2007 ਤੱਕ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।
ਸਾਲ 1985 ਤੋਂ 1992 ਤੱਕ ਤਲਵੰਡੀ ਸਾਬੋ ਅਤੇ ਸਾਲ 1992 ਤੋਂ 1997 ਤੱਕ ਸਮਾਨਾ ਤੋਂ ਐਮ.ਐਲ.ਏ ਰਹਿ ਚੁੱਕੇ ਹਨ। ਪਟਿਆਲਾ ਸ਼ਹਿਰੀ ਤੋਂ 2002-2007, 2007-2012 ਅਤੇ 2012-2014 (ਅੰਮ੍ਰਿਤਸਰ ਲੋਕ ਸਭਾ ਚੋਣ ਲੜਨ ਲਈ ਅਸਤੀਫਾ ਦਿੱਤਾ) ਸੀ। ਫ਼ਰਵਰੀ 2017 ਦੀਆਂ ਚੋਣਾਂ ਦੌਰਾਨ ਪੰਜਾਬ 'ਚ ਸਭ ਤੋਂ ਵੱਧ ਵੋਟਾਂ ਨਾਲ ਜੇਤੂ ਹੋ ਕੇ ਦੂਜੀ ਵਾਰ ਮੁੱਖ ਮੰਤਰੀ ਬਣੇ ਸਨ।