
ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਐਤਵਾਰ 10 ਮਾਰਚ ਨੂੰ ਦੇਸ਼ 'ਚ ਚੋਣ ਜ਼ਾਬਤਾ ਲੱਗਣ...
ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਐਤਵਾਰ 10 ਮਾਰਚ ਨੂੰ ਦੇਸ਼ 'ਚ ਚੋਣ ਜ਼ਾਬਤਾ ਲੱਗਣ ਤੋਂ ਚੰਦ ਮਿੰਟ ਪਹਿਲਾਂ ਸੂਬੇ ਭਰ ਦੇ 269 ਡੀਐਸਪੀਜ਼ ਦੀਆਂ ਥੋਕ 'ਚ ਬਦਲੀਆਂ ਕਰ ਕੇ ਲੋਕ ਸਭਾ ਦੀ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਬਾਰੇ ਸ਼ੰਕੇ ਖੜੇ ਕਰ ਦਿੱਤੇ ਹਨ।
'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਧਰਾਤਲ ਨਾਲ ਜੁੜੇ ਪੁਲੀਸ ਅਫ਼ਸਰਾਂ ਦੀ ਇੰਨੀ ਵੱਡੀ ਗਿਣਤੀ 'ਚ ਛੁੱਟੀ ਵਾਲੇ ਦਿਨ ਉਦੋਂ ਤਬਾਦਲੇ ਕਰ ਦਿੱਤੇ, ਜਦੋਂ ਚੋਣਾਂ ਦੇ ਐਲਾਨ ਲਈ ਭਾਰਤੀ ਚੋਣ ਕਮਿਸ਼ਨਰ ਨੇ ਮੀਡੀਆ ਨੂੰ ਬੁਲਾਇਆ ਹੋਇਆ ਸੀ।
ਚੀਮਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਵੱਡੇ ਪੱਧਰ 'ਤੇ ਸਿਆਸੀਕਰਨ ਹੋਇਆ ਹੈ, ਜੋ ਲੋਕਤੰਤਰ ਵਿਵਸਥਾ ਲਈ ਖ਼ਤਰਨਾਕ ਹੈ। ਇਸ ਤਰ੍ਹਾਂ ਦੇ ਸਿਆਸੀ ਦਬਾਅ ਨਾਲ ਪੁਲਿਸ ਅਤੇ ਪ੍ਰਸ਼ਾਸਨ ਦੀ ਦੁਰਵਰਤੋਂ ਦੇ ਕਾਂਗਰਸੀ ਇਰਾਦੇ ਜ਼ਾਹਿਰ ਹੋਏ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਮੁੱਖ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕਰੇਗੀ।