
ਇੱਕ ਮਾਮਲਾ ਕੀਰਤਪੁਰ ਸਾਹਿਬ ਨਜ਼ਦੀਕ ਪੈਂਦੇ ਕਸਬਾ ਬੁੰਗਾ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਕੀਰਤਪੁਰ ਸਾਹਿਬ: ਆਏ ਦਿਨ ਪੰਜਾਬ ‘ਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਮੌਤ ਦੇ ਘਾਟ ਉੱਤਰ ਚੁੱਕੇ ਹਨ। ਅਜਿਹਾ ਹੀ ਇਕ ਮਾਮਲਾ ਕੀਰਤਪੁਰ ਸਾਹਿਬ ਨਜ਼ਦੀਕ ਪੈਂਦੇ ਕਸਬਾ ਬੁੰਗਾ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਫੋਰਚੂਨਰ ਗੱਡੀ ਵਿਚ ਸਵਾਰ ਪੰਜ ਵਿਅਕਤੀ ਜੋ ਹਰਿਆਣਾ ਤੋਂ ਮਨਾਲੀ ਲਈ ਘੁੰਮਣ ਜਾ ਰਹੇ ਸਨ,ਜਦੋਂ ਉਨ੍ਹਾਂ ਦੀ ਫੋਰਚੂਨਰ ਗੱਡੀ ਬੁੰਗਾ ਸਾਹਿਬ ਨਜ਼ਦੀਕ ਪਹੁੰਚੀ ਤਾਂ ਉਨ੍ਹਾਂ ਦੀ ਗੱਡੀ ਕਿਸੇ ਕਾਰਨ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।
ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਾਕੀ ਤਿੰਨਾਂ ਨੂੰ ਨੇੜੇ ਦੇ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਾ ਦਿੱਤਾ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।