ਪੰਜਾਬ 'ਚ 22 ਅਪ੍ਰੈਲ ਤੋਂ ਭਰੇ ਜਾਣਗੇ ਨਾਮਜ਼ਦਗੀ ਕਾਗ਼ਜ਼
Published : Mar 10, 2019, 9:39 pm IST
Updated : Mar 10, 2019, 9:39 pm IST
SHARE ARTICLE
Punjab Elections
Punjab Elections

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ...

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 13 ਲੋਕ ਸਭਾ ਹਲਕਿਆਂ ਲਈ ਵੋਟਾਂ 19 ਮਈ 2019 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 22 ਅਪ੍ਰੈਲ 2019 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  29 ਅਪ੍ਰੈਲ 2019 ਹੋਵੇਗੀ। 30 ਅਪ੍ਰੈਲ 2019 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 2 ਮਈ 2019ਹੈ। ਉਨ੍ਹਾਂ ਦੱਸਿਆ ਕਿ ਵੋਟਾਂ 19 ਮਈ 2019  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ 2019 ਨੂੰ ਹੋਵੇਗੀ।

ਕਰੁਨਾ ਰਾਜੂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ 27 ਮਈ, 2019 ਤੱਕ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ।

23,213 ਪੋਲਿੰਗ ਸਟੇਸ਼ਨ ਬਣਾਏ ਜਾਣਗੇ : ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 3 ਲੱਖ 74 ਹਜ਼ਾਰ 375 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 460 ਸਥਾਨਾਂ 'ਤੇ 23213 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ।
ਸੀ ਵਜਿਲ ਨਾਮੀ ਐਪ ਲਾਂਚ : ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀ ਵਜਿਲ ਨਾਮੀ ਐਪ ਲਾਂਚ ਕੀਤਾ ਗਿਆ ਹੈ । ਇਸ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 10 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਇਕ ਹੋਰ ਐਪ ਸੁਵਿਧਾ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ 24 ਘੰਟੇ ਵਿੱਚ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ। 

ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਓ ਕਾਨਫ਼ਰੰਸ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement