
ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰ ਅਤੇ ਪੁਲਿਸ ਕਰਮਚਾਰੀਆਂ ਖਿਲਾਫ਼ ਕਾਰਵਾਈ ਕਰਨ ਅਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ- ਪੰਜਾਬ ਦੇ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਦੱਸ ਦੇਈਏ ਕਿ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਕਿਸਾਨਾਂ ਮਹਿਲਾਵਾਂ ਅਤੇ ਵਿਦਿਆਰਥੀਆਂ ਸਣੇ ਅਨਸੂਚਿਤ ਜਾਤੀ ਭਾਈਚਾਰੇ ਲਈ ਵੱਡੇ ਐਲਾਨ ਕੀਤੇ ਗਏ। ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ 'ਚ ਸਵਾਲ-ਜਵਾਬ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
captain amarinder singh
ਅੱਜ ਬਜਟ ਇਜਲਾਸ ਦੇ ਆਖ਼ਿਰੀ ਦਿਨ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਖਿਲਾਫ਼ ਮੁਜਾਹਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਮਹਿੰਗਾਈ ਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜੰਮ ਕੇ ਘੇਰਿਆ।
protest vidhansabha
ਦੂਜੇ ਪਾਸੇ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮਾਮਲਾ ਚੁੱਕਦੇ ਹੋਏ ਮਜੀਠੀਆ ਦੀ ਅਗਵਾਈ 'ਚ ਅਕਾਲੀ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਹੁਣ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦੇ ਮੁੱਦੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕੀਤਾ ਗਿਆ ਹੈ।
protest
ਇਸ ਦੌਰਾਨ ਅਕਾਲੀ ਦਲ ਨੇ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰ ਅਤੇ ਪੁਲਿਸ ਕਰਮਚਾਰੀਆਂ ਖਿਲਾਫ਼ ਕਾਰਵਾਈ ਕਰਨ ਅਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।