
ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ...
ਨਵੀਂ ਦਿੱਲੀ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ, ਉਥੇ ਹੀ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਟਿਕਰੀ ਬਾਰਡਰ ‘ਤੇ ਸ਼ਾਮਲ ਹੋਣ ਲਈ ਗਏ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਗੁਰਚਰਨ ਸਿੰਘ (52) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
Death
ਉਕਤ ਕਿਸਾਨ ਸੰਗਰੂਰ ਜ਼ਿਲ੍ਹੇ ਦੇ ਕਸਬਾ ਅਮਰਗੜ੍ਹ ਨਾਲ ਸੰਬੰਧਤ ਹੈ। ਕਿਸਾਨ ਦੋ ਧੀਆਂ ਅਤੇ ਇਕ ਪੁੱਤਰ ਦਾ ਪਿਤਾ ਸੀ। ਗੁਰਚਰਨ ਸਿੰਘ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਦ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।