ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸੌਂਪੇ ਨਿਯੁਕਤੀ ਪੱਤਰ
Published : Mar 10, 2021, 7:05 pm IST
Updated : Mar 10, 2021, 7:05 pm IST
SHARE ARTICLE
Sukhjinder Randhawa
Sukhjinder Randhawa

ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਲਈ ਨਵ-ਨਿਯੁਕਤ ਪੰਜ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਬੈਂਕ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਹਿਕਾਰਤਾ ਮੰਤਰੀ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ ਨਵਜੀਤ ਕੌਰ ਪਤਨੀ ਸਵ. ਹਰਪ੍ਰੀਤ ਸਿੰਘ (ਸਹਾਇਕ ਮੈਨੇਜਰ), ਕਰਨਵੀਰ ਸਿੰਘ ਪੁੱਤਰ ਸਵ. ਰਾਮ ਸਿੰਘ (ਸਹਾਇਕ ਮੈਨੇਜਰ), ਗੁਰਜਿੰਦਰ ਕੌਰ ਪਤਨੀ ਸਵ. ਬਲਜੀਤ ਸਿੰਘ (ਕਲਰਕ), ਅੰਮ੍ਰਿਤਪਾਲ ਸਿੰਘ ਪੁੱਤਰ ਸਵ. ਬਲਕਾਰ ਸਿੰਘ (ਕਲਰਕ) ਤੇ ਸੰਦੀਪ ਕੁਮਾਰ ਪੁੱਤਰ ਸਵ. ਇੰਦਰਜੀਤ (ਦਫਤਰੀ) ਸ਼ਾਮਲ ਸਨ।

 Sukhjinder RandhawaSukhjinder Randhawa

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਉਨ੍ਹਾਂ ਪਰਿਵਾਰਾਂ ਦੇ ਵਾਰਸਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।

Sukhjinder RandhawaSukhjinder Randhawa

ਸਹਿਕਾਰਤਾ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ 'ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਤੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement