
ਨਵਜੋਤ ਸਿੰਘ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਚੰਡੀਗੜ੍ਹ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਿਚਕਾਰ ਅੱਜ ਪੰਜਾਬ ਭਵਨ ਵਿਖੇ ਇਕ ਗੈਰ-ਰਸਮੀ ਮੁਲਾਕਾਤ ਹੋਈ।
Navjot Singh Sidhu
ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਵਤ ਨਾਲ ਉਨ੍ਹਾਂ ਦੀ ਪੰਜਾਬ ਭਵਨ 'ਚ ਹੋਈ ਮੀਟਿੰਗ ਇਕ ਸੁਹਿਰਦ ਮੀਟਿੰਗ ਸੀ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੋਵੇਂ ਆਗੂਆਂ ਵੱਲੋਂ ਮੀਟਿੰਗ ਦੌਰਾਨ ਭਵਿੱਖ ਦੀ ਰਣਨੀਤੀ 'ਤੇ ਚਰਚਾ ਤੇ ਹੋਈ। ਪਹਿਲਾਂ ਵੀ ਨਵਜੋਤ ਸਿੱਧੂ ਦੇ ਜਨਮਦਿਨ 'ਤੇ ਹਰੀਸ਼ ਰਾਵਤ ਦਾ ਕੇਕ ਕਟਵਾਉਣ ਖਾਸ ਤੌਰ 'ਤੇ ਪਹੁੰਚੇ ਸੀ।
Harish Rawat