ਇਨਸਾਨੀਅਤ ਸ਼ਰਮਸਾਰ :14 ਸਾਲਾ ਬੱਚੀ ਨਾਲ ਟਿਊਸ਼ਨ ਟੀਚਰ ਤੇ ਦੋਸਤ ਵੱਲੋਂ ਜਬਰ ਜਨਾਹ!

By : GAGANDEEP

Published : Mar 10, 2021, 1:01 pm IST
Updated : Mar 10, 2021, 1:11 pm IST
SHARE ARTICLE
 RAPE
RAPE

ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ’ਚ ਜੁਟੀ ਪੁਲਿਸ

ਲੁਧਿਆਣਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ,ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

'rape rape

ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ  14 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਟਿਊਸ਼ਨ ਟੀਚਰ ਅਤੇ ਟੀਚਰ ਦੇ ਦੋਸਤ ਵੱਲੋਂ ਜਬਰ ਜਨਾਹ  ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ’ਤੇ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ ਵੀ ਲਗਾਏ ਗਏ ਹਨ।

RAPERAPE

ਮਾਮਲਾ ਭਾਵੇਂ ਮਹਿਲਾ ਦਿਵਸ ਵਾਲੇ ਦਿਨ ਦਾ ਦੱਸਿਆ ਜਾ ਰਿਹਾ ਪਰ ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਨਹੀਂ ਕੀਤਾ, ਜਿਸ ਕਰਕੇ ਉਨ੍ਹਾਂ ਨੂੰ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਨਾ ਪਿਆ।  

rape caserape case

ਥਾਣੇ ਦੇ ਬਾਹਰ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਦੋ ਨੌਜਵਾਨਾਂ ਵੱਲੋਂ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ਲੜਕੀ ਨੂੰ ਟਿਊਸ਼ਨ ਪੜ੍ਹਾਉਂਦਾ ਸੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। 

UP rape caserape case

ਉਧਰ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾ ਰਹੀ, ਪੁਲਿਸ ਨੇ ਮਾਮਲਾ ਦਰਜ ਕਰਕੇ  ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

POLICEPOLICE

ਲੋਕਾਂ ਦੇ ਭਾਰੀ ਪ੍ਰਦਰਸ਼ਨ ਦੇ ਚਲਦਿਆਂ ਭਾਵੇਂ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਪਰ ਇਸ ਮਾਮਲੇ ਨੇ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਇਕ ਵਾਰ ਫਿਰ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ੈਰ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿਚ ਕੀ ਕਾਰਵਾਈ ਕਰਦੀ ਹੈ?

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement